ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਹੁਸ਼ਿਆਰਪੁਰ ਡੀ. ਸੀ. ਨੇ ਲਿਆ ਜਾਇਜ਼ਾ
Saturday, Apr 08, 2023 - 11:56 AM (IST)

ਹੁਸ਼ਿਆਰਪੁਰ (ਘੁੰਮਣ)-ਪਿਛਲੇ ਕੁਝ ਦਿਨਾਂ ਤੋਂ ਹੋਈ ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਸਬੰਧੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਬੀਤੇ ਦਿਨ ਪਿੰਡ ਭਟੋਲੀਆਂ, ਰੋੜਾਂ, ਫ਼ਾਂਬੜਾ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਮੁਆਇਨਾ ਕਰਦਿਆਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਜਿਨ੍ਹਾਂ ਕਿਸਾਨਾਂ ਦਾ ਖ਼ਰਾਬਾ ਹੋਇਆ ਹੈ, ਉਨ੍ਹਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਲਈ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦੀ ਪ੍ਰਤੀਸ਼ਤਤਾ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੌਰਾਨ ਐੱਸ. ਡੀ. ਐੱਮ. ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਤੋਂ ਇਲਾਵਾ ਮਾਲ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਤੋਂ ਵਾਂਝੇ ਨੇ ਇਹ ਲੋਕ, ਮਕਾਨ ਮਾਲਕ ਕਰ ਰਹੇ '420'
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।