ਤੇਜ਼ੀ ਨਾਲ ਹੋ ਰਹੀ ਝੋਨੇ ਦੀ ਲਿਫ਼ਟਿੰਗ, ਇਕੋ ਦਿਨ ਚੁੱਕੀ ਗਈ ਰਿਕਾਰਡ 35 ਹਜ਼ਾਰ ਮੀਟ੍ਰਿਕ ਟਨ ਫ਼ਸਲ
Tuesday, Nov 12, 2024 - 02:48 AM (IST)
ਜਲੰਧਰ (ਚੋਪੜਾ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਬੀਤੇ ਦਿਨ ਵਿਚ ਹੀ ਰਿਕਾਰਡ 35,078 ਮੀਟ੍ਰਿਕ ਟਨ ਲਿਫ਼ਟਿੰਗ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਕ ਦਿਨ ਵਿਚ ਹੀ ਇਹ ਰਿਕਾਰਡ ਲਿਫਟਿੰਗ ਹੈ।
ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 4,95,235 ਮੀਟ੍ਰਿਕ ਟਨ ਫ਼ਸਲ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਤੇਜ਼ੀ ਨਾਲ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਕਿਸਾਨਾਂ ਤੋਂ ਖ਼ਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ 1970 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ ਆਏ 8,77,838 ਮੀਟ੍ਰਿਕ ਟਨ ਝੋਨੇ ਵਿਚੋਂ ਖ਼ਰੀਦ ਏਜੰਸੀਆਂ ਵੱਲੋਂ 8,72,308 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਭਲਾਈ ਦਾ ਤਾਂ ਜ਼ਮਾਨਾ ਹੀ ਨਹੀਂ ਰਿਹਾ ! ਜਿਨ੍ਹਾਂ ਦੀ ਕੀਤੀ ਮਦਦ, ਉਹੀ ਕਰ ਗਏ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e