CRPF ਤੇ ਪੁਲਸ ਨੇ ਕਪੂਰਥਲਾ ਕੇਂਦਰੀ ਜੇਲ੍ਹ ’ਚ ਚਲਾਇਆ ਸਰਚ ਆਪ੍ਰੇਸ਼ਨ
Wednesday, Dec 24, 2025 - 02:16 PM (IST)
ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੇ ਦਿਨ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਵੱਲੋਂ ਸਾਂਝੇ ਤੌਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ 2 ਹਵਾਲਾਤੀਆਂ ਕੋਲੋਂ 2 ਮੋਬਾਈਲ ਫੋਨ ਬਰਾਮਦ ਹੋਏ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਅਰੁਣਪਾਲ ਸਿੰਘ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲਾਂ ’ਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਦੇ ਤਹਿਤ ਬੀਤੇ ਦਿਨ ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ. ਤੇ ਜੇਲ ਪੁਲਸ ਨੇ ਸਾਂਝੇ ਤੌਰ ’ਤੇ ਵੱਡੇ ਪੱਧਰ ’ਤੇ ਸਾਂਝੇ ਤੌਰ ’ਤੇ ਚੈਕਿੰਗ ਮੁਹਿੰਮ ਚਲਾਈ ਸੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪਾਕਿਸਤਾਨ ਦਾ ਬਾਰਡਰ ਟੱਪ ਗਿਆ ਸ਼ਾਹਕੋਟ ਦਾ ਨੌਜਵਾਨ! ਪਾਕਿ ਰੇਂਜਰਾਂ ਨੇ ਤਸਵੀਰ ਕੀਤੀ ਜਾਰੀ
ਸਰਚ ਮੁਹਿੰਮ ਦੌਰਾਨ ਜੇਲ ਅੰਦਰ ਸਾਰੀਆਂ ਬੈਰਕਾਂ ਦੀ ਤਲਾਸ਼ੀ ਲਈ ਗਈ। ਜਿਸ ਦੌਰਾਨ ਲਗਭਗ ਸਾਰੇ ਹਵਾਲਾਤੀਆਂ ਤੇ ਕੈਦੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਇਸ ਪੂਰੀ ਤਲਾਸ਼ੀ ਮੁਹਿੰਮ ਦੌਰਾਨ ਹਵਾਲਾਤੀ ਹਰਸ਼ਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭੋਗਪੁਰ ਜ਼ਿਲਾ ਜਲੰਧਰ ਤੇ ਹਵਾਲਾਤੀ ਅਜੈ ਕੁਮਾਰ ਪੁੱਤਰ ਅਸ਼ੋਕ ਗਿਰੀ ਵਾਸੀ ਬਲਦੇਵ ਨਗਰ ਅੰਬਾਲਾ ਹਰਿਆਣਾ ਕੋਲੋਂ 2 ਮੋਬਾਈਲ ਫੋਨ ਬਰਾਮਦ ਕੀਤੇ ਗਏ। ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਕੇਂਦਰੀ ਜੇਲ੍ਹ ’ਚ ਸਖਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵੀ ਸੂਬੇ ਦੀਆਂ ਜੇਲ੍ਹਾਂ ’ਚੋਂ ਲਗਾਤਾਰ ਬਰਾਮਦ ਹੋ ਰਹੇ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਨੇ ਕਿਤੇ ਨਾ ਕਿਤੇ ਹੇਠਲੇ ਪੱਧਰ ’ਤੇ ਅਪਰਾਧੀ ਅਤੇ ਅਪਰਾਧੀਆਂ ਦੀ ਮਿਲੀ ਭਗਤ ਤੋਂ ਮਿਲੀ ਭਗਤ ਨੂੰ ਜਾਹਰ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਡਾਕਟਰਾਂ 'ਤੇ ਡਿੱਗੇਗੀ ਗਾਜ! ਵੱਡੀ ਕਾਰਵਾਈ ਕਰਨ ਦੇ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
