ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ

Thursday, Nov 05, 2026 - 02:25 AM (IST)

ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ

ਜਲੰਧਰ (ਵਰੁਣ) – ਫਗਵਾੜਾ ਗੇਟ ਮਾਰਕੀਟ ਵਿਚ ਕੁਝ ਦੁਕਾਨਦਾਰਾਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ। ਇਸ ਦੌਰਾਨ ਮਾਰਕੀਟ ਜਾਮ ਹੋ ਗਈ ਹੈ ਅਤੇ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ। ਥਾਣਾ ਨੰਬਰ 3 ਦੇ ਮੁਖੀ ਜਗਦੀਸ਼ ਲਾਲ ਨੇ ਦੱਸਿਆ ਕਿ ਫਗਵਾੜਾ ਗੇਟ ਵਿਚ ਨਾਜਾਇਜ਼ ਕਬਜ਼ਿਆਂ ਕਾਰਨ ਰਸਤਾ ਜਾਮ ਹੁੰਦਾ ਹੈ, ਜਿਸ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਵਾਰਨਿੰਗ ਦਿੱਤੀ ਜਾ ਚੁੱਕੀ ਹੈ ਪਰ ਕੁਝ ਵਿਅਕਤੀ ਖੁਦ ਨੂੰ ਪ੍ਰਧਾਨ ਦੱਸਦੇ ਹੋਏ ਗਲੀਆਂ ਨੂੰ ਵੀ ਰੋਕ ਲੈਂਦੇ ਹਨ ਕਿਉਂਕਿ ਉਨ੍ਹਾਂ ਨੇ ਗਲੀਆਂ ਵਿਚ ਵੀ ਗੋਦਾਮ ਲਾਏ ਹੋਏ ਹਨ।

ਉਨ੍ਹਾਂ ਕਿਹਾ ਕਿ ਅੱਜ ਵੀ ਇਕ ਰਾਹਗੀਰ ਨੇ ਗਲਤ ਪਾਰਕਿੰਗ ਨੂੰ ਲੈ ਕੇ ਵਿਰੋਧ ਕੀਤਾ ਤਾਂ ਦੁਕਾਨਦਾਰਾਂ ਨੇ ਉਸ ਨੂੰ ਬੁਰੀ ਤਰ੍ਹਾਂ ਕੁੱਟ ਦਿੱਤਾ। ਉਹ ਖਰੀਦਦਾਰੀ ਕਰਨ ਆਇਆ ਸੀ। ਪੀੜਤ ਨੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਥਾਣਾ ਨੰਬਰ 3 ਦੇ ਇੰਚਾਰਜ ਜਗਦੀਸ਼ ਲਾਲ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਤਰੀਕੇ ਨਾਲ ਪਾਰਕਿੰਗ ਗਲਤ ਹੈ ਅਤੇ ਖਰੀਦਦਾਰੀ ਕਰਨ ਆਏ ਵਿਅਕਤੀ ਨਾਲ ਕੁੱਟਮਾਰ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕੁੱਟਮਾਰ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
 


author

Inder Prajapati

Content Editor

Related News