ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ
Monday, Jul 20, 2026 - 11:55 AM (IST)
ਗੜ੍ਹਸ਼ੰਕਰ (ਅਮਰੀਕ)- ਗੜ੍ਹਸ਼ੰਕਰ-ਨੰਗਲ ਰੋਡ 'ਤੇ ਟਰੈਕਟਰ ਟਰਾਲੀ ਹੇਠਾਂ ਸਾਈਕਲ ਸਵਾਰ ਆਉਣ ਦੇ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਾਈਕਲ ਸਵਾਰ ਨੰਗਲ ਰੋਡ ਤੋਂ ਸ਼ਹਿਰ ਵੱਲ ਨੂੰ ਆ ਰਿਹਾ ਸੀ ਤਾਂ ਪਿੱਛਿਓਂ ਟਰੈਕਟਰ-ਟਰਾਲੀ ਉਸ ਦੇ ਉੱਪਰ ਚੜ੍ਹ ਗਈ, ਜਿਸ ਦੇ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ
ਮ੍ਰਿਤਕ ਦੀ ਪਛਾਣ ਕਸ਼ਮੀਰੀ ਲਾਲ ਪੁੱਤਰ ਸਗਲੀ ਰਾਮ ਵਾਸੀ ਸੰਤੋਖ ਨਗਰ ਗੜ੍ਹਸ਼ੰਕਰ ਵਜੋਂ ਹੋਈ ਹੈ। ਥਾਣਾ ਗੜ੍ਹਸ਼ੰਕਰ ਪੁਲਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਹੈ। ਇਸ ਸਬੰਧੀ ਪੁਲਸ ਅਧਿਕਾਰੀ ਕੈਮਰੇ ਅੱਗੇ ਬੋਲਣ ਨੂੰ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ: ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
