ਟਰੱਕ ਦੀ ਲਪੇਟ ''ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
Thursday, Oct 08, 2026 - 04:29 PM (IST)
ਜਲੰਧਰ (ਸੋਨੂੰ)- ਟਰਾਂਸਪੋਰਟ ਫਲਾਈਓਵਰ ਨੇੜੇ ਟਰੱਕ ਅਤੇ ਸਾਈਕਲ ਦੀ ਟੱਕਰ ਹੋਣ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ। ਘਟਨਾ ਦੌਰਾਨ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਸਾਈਕਲ ਸਵਾਰ ਟਰਾਂਸਪੋਰਟ ਨਗਰ ਤੋਂ ਪਠਾਨਕੋਟ ਬਾਈਪਾਸ ਵੱਲ ਜਾ ਰਿਹਾ ਸੀ। ਇਸ ਦੌਰਾਨ ਫਲਾਈਓਵਰ ਨੇੜੇ ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ।
ਉਥੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਟਰੱਕ ਨੂੰ ਕਬਜ਼ੇ 'ਚ ਲੈ ਕੇ ਥਾਣੇ 'ਚ ਰਖਵਾਇਆ ਗਿਆ ਹੈ। ਲੋਕਾਂ ਨੇ ਦੱਸਿਆ ਕਿ ਟਰੱਕ ਨੰਬਰ ਪੀ. ਬੀ. 08 ਸੀ. ਪੀ. 5890 ਦੀ ਲਪੇਟ 'ਚ ਵਿਅਕਤੀ ਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਥੇ ਹੀ ਜਾਂਚ ਅਧਿਕਾਰੀ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਮੋਰਚਰੀ 'ਚ ਪੋਸਟਮਾਰਟਮ ਲਈ ਰੱਖਵਾ ਦਿੱਤਾ ਗਿਆ ਹੈ। ਘਟਨਾ ਨੂੰ ਲੈ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ

ਮਾਮਲੇ ਦੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮੁਸਲਿਮ ਕਾਲੋਨੀ ਦਾ ਰਹਿਣ ਵਾਲਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਈਕਲ ਸਵਾਰ ਪਠਾਨਕੋਟ ਚੌਂਕ ਵੱਲ ਜਾ ਰਿਹਾ ਸੀ। ਇਸ ਦੌਰਾਨ ਟਰੱਕ ਚਾਲਕ ਜਦੋਂ ਮੁੜਨ ਲੱਗਾ ਤਾਂ ਚਾਲਕ ਨੇ ਸਾਈਕਲ ਸਵਾਰ ਨੂੰ ਲਪੇਟ 'ਚ ਲੈ ਲਿਆ। ਘਟਨਾ 'ਚ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਟਰੱਕ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਜਾਂਚ ਅਧਿਕਾਰੀ ਨੇ ਕਿਹਾ ਕਿ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਨੰਬਰ ਟਰੇਸ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
