ਡੀ. ਸੀ. ਸਾਰੰਗਲ ਵੱਲੋਂ ਫਲੱਡ ਕੰਟਰੋਲ ਸੈਂਟਰ ਦਾ ਨੰਬਰ ਜਾਰੀ, ਕੀਤੀ ਇਹ ਅਪੀਲ

07/11/2023 5:44:35 AM

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਮਾਨਸੂਨ ਦੌਰਾਨ ਹੋ ਰਹੀ ਮੋਹਲੇਧਾਰ ਬਾਰਿਸ਼ ਕਾਰਨ ਦਰਿਆ ਵਿਚ ਪਾਣੀ ਸੇਫ ਲੈਵਲ ’ਤੇ ਹੈ ਅਤੇ ਪਾਣੀ ਦਾ ਵਹਾਅ ਅੱਗੇ ਵੀ ਲਗਾਤਾਰ ਜਾਰੀ ਹੈ। ਸਮੁੱਚੀ ਸਥਿਤੀ ਅੰਡਰ ਕੰਟਰੋਲ ਹੈ ਅਤੇ ਸਾਰੇ ਅਧਿਕਾਰੀ ਆਨ ਗਰਾਊਂਡ ਕੰਮ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅੱਜ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਸਬ-ਡਵੀਜ਼ਨ ਫਿਲੌਰ, ਸ਼ਾਹਕੋਟ ਅਤੇ ਬਲਾਕ ਲੋਹੀਆਂ ਖਾਸ ਵਿਚ ਸਤਲੁਜ ਦਰਿਆ ਦੇ ਕਿਨਾਰੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਬਾਰਿਸ਼ ਕਾਰਨ ਬਣੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਦੱਸਿਆ ਕਿ ਬੰਨ੍ਹ ਦੀ ਹਾਲਤ ਵੀ ਵਧੀਆ ਹੈ। ਉਨ੍ਹਾਂ ਅਪੀਲ ਕੀਤੀ ਕਿ ਉਮੀਦ ਹੈ ਕਿ ਹਾਲਾਤ ਕੰਟਰੋਲ ਵਿਚ ਰਹਿਣਗੇ, ਲੋਕ ਅਫਵਾਹਾਂ ਅਤੇ ਉਨ੍ਹਾਂ ਨੂੰ ਫੈਲਾਉਣ ਵਾਲਿਆਂ ਤੋਂ ਗੁਰੇਜ਼ ਕਰਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਆਂਗਣਵਾੜੀ ਕੇਂਦਰਾਂ ’ਚ ਵੀ 13 ਤੱਕ ਛੁੱਟੀਆਂ ਦਾ ਹੋਇਆ ਐਲਾਨ

ਡਿਪਟੀ ਕਮਿਸ਼ਨਰ ਨੇ ਲੋਹੀਆਂ ਖਾਸ ਦੇ ਪਿੰਡ ਜਾਣੀਆਂ ਵਿਚ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਬਾਰਿਸ਼ ਕਾਰਨ ਪਾਣੀ ਦਾ ਵਹਾਅ ਜ਼ਿਆਦਾ ਹੈ ਪਰ ਸੁਰੱਖਿਅਤ ਪੱਧਰ ’ਤੇ ਹੈ। ਪਾਣੀ ਦਾ ਵਹਾਅ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਮੌਜੂਦਾ ਸਥਿਤੀ ਨੂੰ ਦੇਖਦਿਆਂ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਸੇ ਵੀ ਅਫਵਾਹ ਆਦਿ ’ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ।

ਇਹ ਖ਼ਬਰ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਭਾਖੜਾ ਤੇ ਪੌਂਗ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਪਾਣੀ, ਸਮਰੱਥਾ ਤੋਂ ਬਹੁਤ ਹੇਠਾਂ ਹੈ ਪਾਣੀ ਦਾ ਪੱਧਰ

ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਪਾਣੀ ਵਿਚ ਕਿਸੇ ਦੇ ਫਸੇ ਹੋਣ ਦੀ ਜਾਣਕਾਰੀ ਮਿਲਦੀ ਹੈ ਜਾਂ ਕੋਈ ਘਟਨਾ ਵਾਪਰਦੀ ਦਿਸਦੀ ਹੈ ਤਾਂ ਤੁਰੰਤ ਐਮਰਜੈਂਸੀ 112 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਸੈਂਟਰ ਦੇ ਨੰਬਰ 0181-2224417 ’ਤੇ ਸੂਚਨਾ ਦੇਣ ਤਾਂ ਕਿ ਸਮਾਂ ਰਹਿੰਦੇ ਜ਼ਰੂਰੀ ਕਾਰਵਾਈ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਾ ਅਤੇ ਪੁਲਸ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ, ਐੱਨ. ਡੀ. ਆਰ. ਐੱਫ., ਐੱਸ. ਡੀ. ਆਰ. ਐੱਫ. ਦੀਆਂ ਟੀਮਾਂ ਅਤੇ ਫੌਜ ਕਿਸੇ ਵੀ ਮੁਸ਼ਕਲ ਹਾਲਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

Manoj

This news is Content Editor Manoj