''ਆਪ'' ਸਰਕਾਰ ਸੱਚਾਈ ਨੂੰ ਕੁਚਲਣ ਲਈ ਸਰਕਾਰੀ ਤਾਕਤ ਦੀ ਖੁੱਲ੍ਹੇਆਮ ਕਰ ਰਹੀ ਦੁਰਵਰਤੋਂ : ਗਿਲਜੀਆਂ

Friday, Mar 20, 2026 - 05:39 PM (IST)

''ਆਪ'' ਸਰਕਾਰ ਸੱਚਾਈ ਨੂੰ ਕੁਚਲਣ ਲਈ ਸਰਕਾਰੀ ਤਾਕਤ ਦੀ ਖੁੱਲ੍ਹੇਆਮ ਕਰ ਰਹੀ ਦੁਰਵਰਤੋਂ : ਗਿਲਜੀਆਂ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਸੱਚਾਈ ਨੂੰ ਕੁਚਲਣ ਲਈ ਸਰਕਾਰੀ ਤਾਕਤ ਦਾ ਖੁੱਲ੍ਹੇਆਮ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਇਹ ਵਿਚਾਰ ‘ਪੰਜਾਬ ਕੇਸਰੀ’ ਗਰੁੱਪ ਖ਼ਿਲਾਫ ਕੀਤੀ ਗਈ ਤਾਜ਼ਾ ਕਾਰਵਾਈ ਦਾ ਸਖ਼ਤ ਵਿਰੋਧ ਕਰਦਿਆਂ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ 'ਪੰਜਾਬ ਕੇਸਰੀ' ਅਦਾਰਾ ਸਾਲਾਂ ਤੋਂ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦਾ ਆ ਰਿਹਾ ਹੈ ਅਤੇ ਸੱਚਾਈ ਨੂੰ ਸਾਹਮਣੇ ਲਿਆਉਣ ’ਚ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ ਪਰ ਮੌਜੂਦਾ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਕਾਰਵਾਈ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਆਲੋਚਨਾ ਨੂੰ ਬਰਦਾਸ਼ਤ ਕਰਨ ਦੀ ਬਜਾਏ ਉਸ ਨੂੰ ਦਬਾਉਣ ਦੇ ਰਾਹ ’ਤੇ ਚੱਲ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ

ਗਿਲਜੀਆਂ ਨੇ ਦੋਸ਼ ਲਾਇਆ ਕਿ ਜਿਹੜੇ ਵੀ ਵਿਅਕਤੀ, ਸੰਸਥਾਵਾਂ ਜਾਂ ਮੀਡੀਆ ਘਰਾਣੇ ਸਰਕਾਰ ਦੀਆਂ ਗਲਤ ਨੀਤੀਆਂ, ਨਾਕਾਮੀਆਂ ਜਾਂ ਕਾਨੂੰਨ-ਵਿਵਸਥਾ ਦੇ ਮਸਲਿਆਂ ਨੂੰ ਉਜਾਗਰ ਕਰਦੇ ਹਨ, ਉਨ੍ਹਾਂ ਨੂੰ ਡਰਾਉਣ-ਧਮਕਾਉਣ ਲਈ ਵੱਖ-ਵੱਖ ਹਥਕੰਡੇ ਵਰਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ’ਚ ਗਰੁੱਪ ਦੇ ਹੋਟਲ ’ਤੇ ਕੀਤੀ ਕਾਰਵਾਈ ਸਿਰਫ਼ ਪ੍ਰਸ਼ਾਸਨਿਕ ਕਦਮ ਨਹੀਂ, ਸਗੋਂ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਰਾਜਨੀਤੀ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ। ਵਧਦੇ ਅਪਰਾਧ, ਨਸ਼ਿਆਂ ਦੀ ਸਮੱਸਿਆ ਅਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਗੰਭੀਰ ਮਸਲੇ ਸਰਕਾਰ ਦੀ ਨਾਕਾਮੀ ਨੂੰ ਬੇਨਕਾਬ ਕਰ ਰਹੇ ਹਨ, ਜਿਨ੍ਹਾਂ ਨੂੰ ਦਬਾਉਣ ਲਈ ਮੀਡੀਆ ’ਤੇ ਦਬਾਅ ਬਣਾਇਆ ਜਾ ਰਿਹਾ ਹੈ।
ਗਿਲਜੀਆਂ ਨੇ ਹੋਰ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਇਸ ਦੀ ਆਜ਼ਾਦੀ ’ਤੇ ਕਿਸੇ ਵੀ ਤਰ੍ਹਾਂ ਦੀ ਚੋਟ ਸਿੱਧੇ ਤੌਰ ’ਤੇ ਲੋਕਤੰਤਰ ’ਤੇ ਹਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਅੰਤ ’ਚ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਬੰਦ ਨਾ ਕੀਤੀਆਂ ਤਾਂ ਕਾਂਗਰਸ ਪਾਰਟੀ ਵੱਲੋਂ ਲੋਕਤੰਤਰ ਅਤੇ ਮੀਡੀਆ ਦੀ ਆਜ਼ਾਦੀ ਦੀ ਰੱਖਿਆ ਲਈ ਰਾਜ ਭਰ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ ਕਠਪੁਤਲੀ ਬਣੀ ਪੰਜਾਬ ਪੁਲਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News