ਤੇਜ਼ ਹਨੇਰੀ ਤੇ ਬਾਰਿਸ਼ ਕਾਰਨ ਵੱਖ-ਵੱਖ ਪਿੰਡਾਂ ’ਚ ਦਰੱਖ਼ਤਾਂ ਤੇ ਬਿਜਲੀ ਦੇ ਖੰਬਿਆਂ ਨੂੰ ਪਹੁੰਚਿਆ ਨੁਕਸਾਨ
Wednesday, Jun 14, 2023 - 05:14 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਜਸਵਿੰਦਰ)-ਟਾਂਡਾ ਵਿਖੇ ਤੇਜ਼ ਬਾਰਿਸ਼ ਅਤੇ ਚੱਲੀ ਤੇਜ਼ ਹਨੇਰੀ ਕਾਰਨ ਵੱਖ-ਵੱਖ ਪਿੰਡਾਂ ਵਿਚ ਦਰੱਖਤ ਟੁੱਟ ਗਏ ਅਤੇ ਬਿਜਲੀ ਦੇ ਖੰਬਿਆਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਕੁਝ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਜ਼ਿਆਦਾਤਰ ਪਿੰਡਾਂ ਵਿਚ ਰਾਤ ਨੂੰ ਬਿਜਲੀ ਬੰਦ ਰਹੀ।
ਇਸ ਦੌਰਾਨ ਹਾਈਵੇਅ, ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ ਅਤੇ ਪਿੰਡਾਂ ਵਿਚ ਵੱਡੇ-ਵੱਡੇ ਦਰੱਖ਼ਤ ਟੁੱਟ ਕੇ ਸੜਕਾਂ ’ਤੇ ਡਿੱਗੇ, ਉੱਥੇ ਹੀ ਬਲਾਕ ਖੇਤੀਬਾੜੀ ਦਫ਼ਤਰ ਵਿਚ ਲੱਗੇ ਅਨੇਕਾਂ ਦਰੱਖਤ ਮੁੱਢੋਂ ਪੁੱਟੇ ਗਏ ਅਤੇ ਕੁਝ ਟੁੱਟ ਕੇ ਡਿੱਗ ਪਏ। ਉਧਰ ਵੱਖ-ਵੱਖ ਸੜਕਾਂ ’ਤੇ ਡਿੱਗੇ ਦਰੱਖ਼ਤਾਂ ਨੂੰ ਲੋਕ ਚੁੱਕ ਕੇ ਘਰਾਂ ਨੂੰ ਲੈ ਗਏ।
ਇਹ ਵੀ ਪੜ੍ਹੋ- ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ
ਬਿਜਲੀ ਮਹਿਕਮੇ ਦੇ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਐੱਸ. ਡੀ. ਓ. ਟਾਂਡਾ ਇੰਜੀਨੀਅਰ ਸੁਖਵੰਤ ਸਿੰਘ ਨੇ ਦੱਸਿਆ ਕਿ ਪਿੰਡ ਮੂਨਕਾਂ ਵਿਚ ਟਰਾਂਸਫ਼ਾਰਮਰ ਵਾਲਾ ਖੰਬਾ ਅਤੇ ਮੀਟਰ ਬਕਸੇ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਹੋਰਨਾਂ ਪਿੰਡਾਂ ਵਿਚ ਵੀ ਖੰਭਿਆਂ ਤੇ ਤਾਰਾਂ ਨੂੰ ਨੁਕਸਾਨ ਪਹੁੰਚਣ ਦੀ ਉਨ੍ਹਾਂ ਨੂੰ ਸੂਚਨਾ ਮਿਲੀ ਹੈ। ਰਾਤ ਤੋਂ ਹੀ ਮਹਿਕਮੇ ਦੀਆਂ ਟੀਮਾਂ ਵੱਖ-ਵੱਖ ਪਿੰਡਾਂ ਵਿਚ ਬਿਜਲੀ ਸਪਲਾਈ ਨੂੰ ਬਹਾਲ ਕਰਵਾਉਣ ਵਿਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਬੀਤੀ ਰਾਤ ਮੂਨਕਾਂ ਨੂੰ ਹਾਈਵੇਅ ਨਾਲ ਜੋੜਨ ਵਾਲੀ ਸੜਕ ’ਤੇ ਡਿੱਗੇ ਬਿਜਲੀ ਦੇ ਖੰਬਿਆਂ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਸੜਕ ਤੋਂ ਹਟਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਨ੍ਹਾਂ ਲੋਕਾਂ ਨੂੰ 2 ਰੁਪਏ ਕਿਲੋ ਦੀ ਬਜਾਏ ਮੁਫ਼ਤ ਮਿਲੇਗੀ ਕਣਕ, ਸਰਕਾਰ ਵੱਲੋਂ ਕੋਟਾ ਜਾਰੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani