ਦਾਣਾ ਮੰਡੀ ਝੋਨੇ ਦੀ ਸਰਕਾਰੀ ਖ਼ਰੀਦ ਦਾ ਵਿਧਾਇਕ ਜਸਵੀਰ ਰਾਜਾ ਨੇ ਕੀਤਾ ਉਦਘਾਟਨ
Saturday, Oct 01, 2022 - 04:47 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਕਿਸਾਨਾਂ ਵੱਲੋਂ ਧੀਆਂ ਪੁੱਤਰਾਂ ਵਾਂਗ ਪਾਲੀ ਹੋਈ ਝੋਨੇ ਦੀ ਫਸਲ ਦਾ ਇਕ ਇਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਪਹਿਲਾਂ ਵਾਂਗ ਆਪਣੀਆਂ ਫ਼ਸਲਾਂ ਲਈ ਮੰਡੀਆਂ ਵਿੱਚ ਰੁਲਣਾ ਨਹੀਂ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਨੇ ਦਾਣਾ ਮੰਡੀ ਟਾਂਡਾ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਦਾ ਉਦਘਾਟਨ ਕਰਨ ਸਮੇਂ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਟਾਂਡਾ ਦੇ ਸੈਕਟਰੀ ਜਸਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਪੰਜਾਬ ਰਾਜਾ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਸਿਟੀ ਪ੍ਰਧਾਨ ਜਗਜੀਵਨ ਜੱਗੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨ ਅਤੇ ਕਿਰਸਾਨੀ ਨੂੰ ਖੁਸ਼ਹਾਲ ਬਣਾਉਣ ਵਾਸਤੇ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਪਲਾਨਿੰਗ ਤਿਆਰ ਕੀਤੀ ਗਈ ਹੈ ਅਤੇ ਇਸ ਪਲੈਨਿੰਗ ਦੀ ਦੇਖ-ਰੇਖ ਖ਼ੁਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ: ਫੁੱਟਬਾਲ ਕੋਚ ਨੇ ਨਹੀਂ ਚੁੱਕਿਆ ਫੋਨ ਤਾਂ ਤੈਸ਼ 'ਚ ਆਈ ਕੁੜੀ ਨੇ ਗਲ਼ ਲਾਈ ਮੌਤ, ਜਾਣੋ ਪੂਰਾ ਮਾਮਲਾ
ਉਨ੍ਹਾਂ ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਆੜ੍ਹਤੀਆਂ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਸੈਕਟਰੀ ਜਸਵਿੰਦਰ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਆਕਾਸ਼ਦੀਪ ਨੇ ਦੱਸਿਆ ਕਿ ਦਾਣਾ ਮੰਡੀ ਟਾਂਡਾ ਤੋਂ ਇਲਾਵਾ ਮਾਰਕੀਟ ਕਮੇਟੀ ਟਾਂਡਾ ਅਧੀਨ ਆਉਂਦੇ ਵੱਖ-ਵੱਖ ਖ਼ਰੀਦ ਕੇਂਦਰ ਜਿਵੇਂ ਜਲਾਲਪੁਰ, ਨੱਥੂਪੁਰ, ਘੋੜਾਬਾਹਾ, ਖੋਖਰ, ਕੰਧਾਲਾ ਜੱਟਾਂ, ਮਿਆਣੀ, ਕੰਧਾਲਾ ਸ਼ੇਖਾਂ ਵਿਖੇ ਵੀ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਆਡ਼੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ, ਸਰਪ੍ਰਸਤ ਸੁਖਵਿੰਦਰ ਸਿੰਘ ਕੋਟਲਾ, ਸੁਖਵਿੰਦਰਜੀਤ ਸਿੰਘ ਵੀਰਾ, ਸੁਰੇਸ਼ ਜੈਨ, ਜੋਗਿੰਦਰ ਸਿੰਘ, ਜੋਗਿੰਦਰਪਾਲ ਸਿੰਘ, ਜਗਦੀਸ਼ ਆਨੰਦ, ਅਤਵਾਰ ਪਲਾਹ ਚੱਕ, ਰਾਜਿੰਦਰ ਸਿੰਘ ਮਾਰਸ਼ਲ, ਕੁਲਵੰਤ ਸਿੰਘ ਸੋਨੂ, ਤਰਲੋਕ ਸਿੰਘ ਮੁਲਤਾਨੀ , ਪਵਨ ਚੱਢਾ ,ਓਮ ਪੁਰੀ, ਸ਼ੇਰੂ ਪੁਰੀ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ISI ਦੇ ਝਾਂਸੇ ’ਚ ਇੰਝ ਆ ਰਹੇ ਨੇ ਸਰਹੱਦੀ ਪਿੰਡਾਂ ਦੇ ਨੌਜਵਾਨ, ਹੋ ਰਿਹੈ ਅੱਤਵਾਦੀ ਮਾਡਿਊਲ ਤਿਆਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ