ਕਿਸਾਨਾਂ ਨੂੰ ਨਹੀਂ ਆਵੇਗੀ ਕੋਈ ਦਿੱਕਤ, ਜ਼ਿਲ੍ਹੇ ''ਚ 625 ਮੀਟ੍ਰਿਕ ਟਨ DAP ਖ਼ਾਦ ਹੋਰ ਪਹੁੰਚੀ
Tuesday, Nov 12, 2024 - 05:43 AM (IST)
ਜਲੰਧਰ (ਚੋਪੜਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸੋਮਵਾਰ ਨੂੰ ਜ਼ਿਲ੍ਹੇ ਵਿਚ 625 ਮੀਟ੍ਰਿਕ ਟਨ ਡੀ.ਏ.ਪੀ. ਹੋਰ ਪਹੁੰਚ ਗਈ ਹੈ। ਇਸ ਤੋਂ ਇਲਾਵਾ ਡੀ.ਏ.ਪੀ. ਦੇ ਬਦਲ ਵਜੋਂ ਵਰਤੀ ਜਾਣ ਵਾਲੀ 430 ਮੀਟ੍ਰਿਕ ਟਨ ਖਾਦ ਹੋਰ ਪ੍ਰਾਪਤ ਹੋਈ ਹੈ।
ਡਾ. ਅਗਰਵਾਲ ਨੇ ਕਿਹਾ ਕਿ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 21,261 ਮੀਟ੍ਰਿਕ ਟਨ ਡੀ.ਏ.ਪੀ. ਤੇ 7,117 ਮੀਟ੍ਰਿਕ ਟਨ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਉਪਲਬਧ ਹਨ।
ਇਹ ਵੀ ਪੜ੍ਹੋ- ਪਾਵਰਕਾਮ ਦਾ ਸੁਨਹਿਰੀ ਮੌਕਾ ; 'ਸਾਲਾਂ ਤੋਂ ਕੱਟੇ ਕੁਨੈਕਸ਼ਨ ਦੁਬਾਰਾ ਲਗਵਾਓ, ਕਰੋੜਾਂ ਰੁਪਏ ਬਚਾਓ'
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਟਿਕ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਐੱਨ.ਪੀ.ਕੇ., ਸਿੰਗਲ ਸੁਪਰ ਫਾਸਫੇਟ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।
ਦੂਜੇ ਪਾਸੇ ਜ਼ਿਲ੍ਹੇ ਦੇ ਪਿੰਡ ਦੇਸਲਪੁਰ ਦੇ ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਵਾਰ ਟੀ.ਐੱਸ.ਪੀ. ਤੇ ਐੱਨ.ਪੀ.ਕੇ. 16:16:16 ਦੀ ਵਰਤੋਂ ਕਰ ਕੇ ਆਲੂ ਦੀ ਬਿਜਾਈ ਕੀਤੀ ਗਈ ਹੈ। ਇਸੇ ਤਰ੍ਹਾਂ ਇਸੇ ਪਿੰਡ ਦੇ ਇਕ ਹੋਰ ਕਿਸਾਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਆਲੂਆਂ ਦੀ ਬਿਜਾਈ ਲਈ 20:20:0:13 ਅਤੇ ਐੱਨ.ਪੀ.ਕੇ. 16:16:16 ਖਾਦ ਵਰਤੀ ਗਈ ਹੈ।
ਇਹ ਵੀ ਪੜ੍ਹੋ- ਭਲਾਈ ਦਾ ਤਾਂ ਜ਼ਮਾਨਾ ਹੀ ਨਹੀਂ ਰਿਹਾ ! ਜਿਨ੍ਹਾਂ ਦੀ ਕੀਤੀ ਮਦਦ, ਉਹੀ ਕਰ ਗਏ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e