ਦਰਗਾਹ ''ਚੋਂ ਗੋਲਕ ਚੋਰੀ ਕਰਦਾ ਚੋਰ CCTV ''ਚ ਕੈਦ

05/06/2022 3:01:25 AM

ਜਲੰਧਰ (ਸੁਨੀਲ ਮਹਾਜਨ) : ਚੋਰਾਂ ਦੇ ਹੌਸਲੇ ਦਿਨੋ-ਦਿਨ ਵੱਧ ਰਹੇ ਹਨ, ਜੋ ਧਾਰਮਿਕ ਸਥਾਨਾਂ ਨੂੰ ਵੀ ਨਹੀਂ ਬਖਸ਼ ਰਹੇ। ਤਾਜ਼ਾ ਮਾਮਲਾ ਜਲੰਧਰ ਦੇ ਆਬਾਦਪੁਰਾ 'ਚ ਸਾਹਮਣੇ ਆਇਆ ਹੈ, ਜਿਥੇ ਅੱਜ ਦੇਰ ਰਾਤ ਸ਼ਾਤਿਰ ਚੋਰ ਰਿਕਸ਼ੇ 'ਤੇ ਆ ਕੇ ਦਰਗਾਹ ਦੇ ਅੰਦਰ ਪਈ ਗੋਲਕ ਨੂੰ ਚੁੱਕ ਕੇ ਲੈ ਗਿਆ।

ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਤੋਂ ਬਾਅਦ ਰਿਸ਼ਤੇਦਾਰਾਂ 'ਚ ਹੋਈ ਤੇਜ਼ਧਾਰ ਹਥਿਆਰਾਂ ਨਾਲ ਲੜਾਈ

PunjabKesari

ਇਸ ਸਬੰਧੀ ਜਦੋਂ ਦਰਗਾਹ ਦੇ ਸੇਵਾਦਾਰ ਨੂੰ ਪਤਾ ਲੱਗਾ ਤਾਂ ਉਨ੍ਹਾਂ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ, ਜਿਨ੍ਹਾਂ 'ਚ ਇਕ ਚੋਰ ਰਿਕਸ਼ੇ 'ਤੇ ਆਇਆ ਦਿਖਾਈ ਦਿੱਤਾ, ਜੋ ਦਰਗਾਹ ਅੰਦਰ ਪਈ ਗੋਲਕ ਨੂੰ ਚੁੱਕ ਕੇ ਲੈ ਗਿਆ, ਜਿਸ ਤੋਂ ਬਾਅਦ ਇਸ ਸਬੰਧੀ ਥਾਣਾ ਨੰਬਰ 6 ਦੀ ਪੁਲਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਸ ਮੌਕੇ 'ਤੇ ਪੁੱਜੀ। ਸਬ-ਇੰਸਪੈਕਟਰ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਗਏ ਹਨ, ਜਿਨ੍ਹਾਂ 'ਚ ਦੋਸ਼ੀ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਰ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਭਾਰਤ 'ਚ 47 ਲੱਖ ਲੋਕਾਂ ਦੀ ਹੋਈ ਮੌਤ : WHO, ਸਰਕਾਰ ਨੇ ਅੰਕੜਿਆਂ 'ਤੇ ਚੁੱਕੇ ਸਵਾਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News