ਪਿੰਡ ਪੱਸੀ ਬੇਟ ''ਚ ਸਮੇਂ ''ਤੇ ਕਾਰਵਾਈ ਕਰਕੇ ਧੁੱਸੀ ਬੰਨ੍ਹ ਨੂੰ ਕੀਤਾ ਸੁਰੱਖਿਅਤ: ਵਿਧਾਇਕ ਘੁੰਮਣ
Sunday, Aug 31, 2025 - 04:28 PM (IST)

ਦਸੂਹਾ (ਝਾਵਰ)- ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਦਸੂਹਾ ਦੇ ਪਿੰਡ ਪੱਸੀ ਬੇਟ ਵਿਚ ਮੀਂਹ ਕਾਰਨ ਧੁੱਸੀ ਬੰਨ ਨੂੰ ਕੁਝ ਨੁਕਸਾਨ ਜ਼ਰੂਰ ਹੋਇਆ ਸੀ ਪਰ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੇ ਸਰਗਰਮ ਸਹਿਯੋਗ ਨਾਲ ਬੰਨ ਨੂੰ ਸੁਰੱਖਿਅਤ ਬਣਾਉਣ ਲਈ ਸਮੇਂ ਸਿਰ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਰਾਧਾ ਸਵਾਮੀ ਸਤਿਸੰਗ ਘਰ, ਭੂਰੀ ਵਾਲੇ ਬਾਬਾ ਜੀ ਦੀ ਸੰਗਤ, ਸਮਾਜਿਕ ਸੰਗਠਨਾਂ, ਪਿੰਡ ਵਾਸੀਆਂ ਅਤੇ ਨੌਜਵਾਨਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਸੰਭਾਵੀ ਖ਼ਤਰੇ ਨੂੰ ਟਾਲਿਆ। ਵਿਧਾਇਕ ਘੁੰਮਣ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਕਿਸੇ ਵੀ ਤਰਾਂ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਮੁੜ ਵਧ ਸਕਦੈ ਘੱਗਰ ਦਰਿਆ ਦਾ ਪਾਣੀ, Alert ਜਾਰੀ
ਵਿਧਾਇਕ ਘੁੰਮਣ ਨੇ ਕਿਹਾ ਕਿ ਉਹ ਹਰ ਸਮੇਂ ਆਪਣੇ ਇਲਾਕੇ ਦੇ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਮਦਦ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਅਤੇ ਸਰਕਾਰ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜਨ ਪ੍ਰਤੀਨਿਧੀ ਹਮੇਸ਼ਾ ਚੰਗੇ ਅਤੇ ਮਾੜੇ ਸਮੇਂ ਵਿਚ ਲੋਕਾਂ ਦੇ ਨਾਲ ਖੜ੍ਹੇ ਰਹਿੰਦੇ ਹਨ। ਉਨਾਂ ਲੋਕਾਂ ਨੂੰ ਸਬਰ ਅਤੇ ਸਹਿਯੋਗ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੋਕੇ ਤੇ ਚੇਅਰਮੈਨ ਮਾਰਕਿੱਟ ਕਮੇਟੀ ਦਸੂਹਾ ਕੰਵਲਪ੍ਰੀਤ ਸਿੰਘ ਕੇ. ਪੀ. ਸੰਧੂ , ਐੱਸ. ਡੀ. ਐੱਮ. ਕੰਵਲਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e