ਦਸੂਹਾ ਪੁਲਸ ਨੇ ਬੱਸ ਸਟੈਂਡ, ਦਾਣਾ ਮੰਡੀ ਤੇ ਹੋਰ ਥਾਵਾਂ ’ਤੇ ਚਲਾਇਆ ਕਾਸੋ ਆਪ੍ਰੇਸ਼ਨ

Wednesday, Jun 25, 2025 - 06:31 PM (IST)

ਦਸੂਹਾ ਪੁਲਸ ਨੇ ਬੱਸ ਸਟੈਂਡ, ਦਾਣਾ ਮੰਡੀ ਤੇ ਹੋਰ ਥਾਵਾਂ ’ਤੇ ਚਲਾਇਆ ਕਾਸੋ ਆਪ੍ਰੇਸ਼ਨ

ਦਸੂਹਾ (ਝਾਵਰ)-ਸੁਰੱਖਿਆ ਪ੍ਰਬੰਧਾਂ ਨੂੰ ਵੇਖਦਿਆਂ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸੂਹਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਡੀ. ਐੱਸ. ਪੀ. ਦਸੂਹਾ ਬਲਵਿੰਦਰ ਸਿੰਘ ਜੋੜਾ ਅਤੇ ਥਾਣਾ ਮੁਖੀ ਦਸੂਹਾ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਦਸੂਹਾ ਸ਼ਹਿਰ ਦੇ ਦਾਣਾ ਮੰਡੀ, ਰੇਲਵੇ ਸਟੇਸ਼ਨ, ਬੱਸ ਸਟੈਂਡ, ਹੋਟਲਾਂ ਅਤੇ ਰਿਹਾਇਸ਼ੀ ਇਲਾਕਿਆਂ, ਵਿਜੈ ਮਾਰਕਿਟ, ਮਰਾਸਗੜ੍ਹ, ਫਤਿਉੱਲਾਪੁਰ, ਕਸਬਾ ਮੁਹੱਲਾ, ਪੁਰਾਣਾ ਬਾਜ਼ਾਰ, ਬੈਂਕ ਰੋਡ, ਉਸਮਾਨ ਸ਼ਹੀਦ ਰੋਡ, ਕੈਂਥਾਂ, ਅਰਜੁਨਾ ਕਾਲੋਨੀ, ਕ੍ਰਿਸ਼ਮਾ ਕਾਲੋਨੀ, ਕਿਰਪਾਲ ਕਾਲੋਨੀ, ਧਰਮਪੁਰਾ ਮੁਹੱਲਾ ਤੇ ਹੋਰ ਥਾਵਾਂ ’ਤੇ ਵੱਡੇ ਪੱਧਰ ’ਤੇ ਸੀ. ਆਈ. ਏ. ਸਟਾਫ਼ ਏ. ਆਰ. ਪੀ. ਪੁਲਸ ਹੁਸ਼ਿਆਰਪੁਰ ਅਤੇ ਥਾਣਾ ਦਸੂਹਾ ਦੀ ਪੁਲਸ ਨਾਲ ਸਰਚ ਆਪ੍ਰੇਸ਼ਨ ਕੀਤਾ ਗਿਆ। ਇਸ ਸਰਚ ਆਪ੍ਰੇਸ਼ਨ ਵਿਚ ਝੁੱਗੀ-ਝੌਂਪੜੀਆਂ ਵਾਲਿਆਂ ਨੂੰ ਚੈੱਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਨੂੰ ਪੁੱਛਗਿੱਛ ਕਰਨ ਤੋਂ ਬਾਅਦ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

PunjabKesari

ਉਨ੍ਹਾਂ ਦੱਸਿਆ ਕਿ ਰਾਤ ਸਮੇਂ ਸ਼ਿਫਟਿੰਗ ਨਾਕੇ ਲਗਾਏ ਗਏ ਹਨ, ਜੋ ਲਗਤਾਰ ਜਾਰੀ ਰਹਿਣਗੇ। ਉਨ੍ਹਾਂ ਨੇ ਦਸੂਹਾ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਬਾਜ਼ਾਰਾਂ ਵਿਚ ਚੌਕੀਦਾਰ ਜ਼ਰੂਰ ਰੱਖਣ ਅਤੇ ਗਸ਼ਤ ਕਰ ਰਹੀ ਪੁਲਸ ਦੀ ਸਹਾਇਤਾ ਲਈ ਜਾਵੇ। ਜੇਕਰ ਕੋਈ ਅਣਪਛਾਤਾ ਵਿਅਕਤੀ ਗਲੀਆਂ ਜਾਂ ਬਾਜ਼ਾਰਾਂ ਵਿਚ ਵੇਖਿਆ ਜਾਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਰਚ ਆਪ੍ਰੇਸ਼ਨ ਦੌਰਾਨ ਕੌਮੀ ਰਾਜ ਮਾਰਗ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਵੀ ਪੂਰਾ ਸਾਥ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5 ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

'ਯੁੱਧ ਨਸ਼ਿਆਂ ਵਿਰੁੱਧ' ਵੱਡੇ ਪੱਧਰ ’ਤੇ ਜੋ ਮੁਹਿੰਮ ਸ਼ੁਰੂ ਕੀਤੀ ਗਈ, ਉਸ ਦੇ ਸਾਰਥਕ ਨਤੀਜੇ ਨਿਕਲ ਰਹੇ ਹਨ ਅਤੇ ਨਸ਼ੇੜੀਆਂ ਨੂੰ ਨਸ਼ਾ ਕਰਦਿਆਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਦਸੂਹਾ ਰਜਿੰਦਰ ਸਿੰਘ ਮਿਨਹਾਸ ਵੱਲੋਂ ਸ਼ਹਿਰ ਨੂੰ ਪੰਜ ਭਾਗਾਂ ਵਿਚ ਵੰਡ ਕੇ ਗਸ਼ਤ ਮੁਹਿੰਮ ਸਬੰਧਤ ਏ. ਐੱਸ. ਆਈ. ਦੀ ਅਗਵਾਈ ਹੇਠ ਲਗਾਤਾਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News