ਦਸੂਹਾ ਪੁਲਸ ਨੇ ਇਕ ਨਸ਼ੇੜੀ ਤੋਂ 60 ਨਸ਼ੀਲੀਆਂ ਗੋਲ਼ੀਆਂ ਕੀਤੀਆਂ ਬਰਾਮਦ
Saturday, Sep 06, 2025 - 12:46 PM (IST)

ਦਸੂਹਾ (ਝਾਵਰ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਡੀ. ਐੱਸ. ਪੀ. ਦਸੂਹਾ ਬਲਵਿੰਦਰ ਸਿੰਘ ਜੌੜਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਦਸੂਹਾ ਪੁਲਸ ਵੱਲੋਂ ਸ਼ਹਿਰ ਅਤੇ ਇਲਾਕੇ ਵਿੱਚ ਪੂਰੀ ਨਾਕਾਬੰਦੀ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਸੂਹਾ ਬਲਜਿੰਦਰ ਸਿੰਘ ਮੱਲੀ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਜਦੋਂ ਸੰਸਾਰਪੁਰ ਕੰਡੀ ਏਰੀਆ ਸੰਸਾਰਪੁਰ ਤੋਂ ਕਾਲੂਵਾਲ ਵੱਲ ਨੁੰ ਜਾ ਰਹੇ ਸੀ ਤਾਂ ਇਸ ਇਲਾਕੇ ਦੇ ਸ਼ਮਸਾਨ ਘਾਟ ਵੱਲੋਂ ਇਕ ਵਿਅਕਤੀ ਵਿਖਾਈ ਦਿੱਤਾ, ਜਿਸ ਨੂੰ ਰੋਕ ਕੇ ਚੈੱਕ ਕੀਤਾ ਗਿਆ ਅਤੇ ਉਸ ਦੇ ਕਬਜੇ ਵਿੱਚੋਂ 60 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਰਨੈਲ ਸਿੰਘ ਪੁੱਤਰ ਸੀਤਲ ਸਿੰਘ ਨਿਵਾਸੀ ਨਿਹਾਲਪੁਰ ਦਸੂਹਾ ਵਜੋਂ ਕੀਤੀ ਗਈ। ਉਨਾਂ ਦੱਸਿਆ ਕਿ ਇਸ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਦੀ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮੀਂਹ 'ਚ ਵੀ ਸ਼ਰਧਾ ਨਹੀਂ ਹੋਈ ਘੱਟ, ਜਲੰਧਰ 'ਚ 'ਬਾਬਾ ਸੋਢਲ' ਦਾ ਮੇਲਾ ਸ਼ੁਰੂ, ਲੱਗੀਆਂ ਰੌਣਕਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e