ਲੋਕਸਭਾ ਚੋਣਾਂ ਨੁੰ ਵੇਖਦਿਆਂ ਦਸੂਹਾ ਪੁਲਸ ਨੇ ਕੱਢਿਆ ਫਲੈਗ ਮਾਰਚ

04/08/2024 6:33:59 PM

ਦਸੂਹਾ (ਝਾਵਰ)- ਲੋਕਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਭਾ ਅਤੇ ਐੱਸ. ਪੀ. ਡੀ. ਸਰਬਜੀਤ ਬਹੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡੀ. ਐੱਸ. ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਅਤੇ ਥਾਨਾ ਮੁੱਖੀ ਦਸੂਹਾ ਹਰਪ੍ਰੇਮ ਸਿੰਘ ਦੀ ਮੁੱਖ ਅਗਵਾਈ ਹੇਠ ਦਸੂਹਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਰਧ-ਸੈਨਿਕਾਂ ਬੱਲਾਂ ਅਤੇ ਪੁਲਸ ਦੇ ਜਵਾਨਾਂ ਵੱਲੋ ਫਲੈਗ ਮਾਰਚ ਕੱਢਿਆ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਬੱਸ ਸਟੈਂਡ ਦਸੂਹਾ, ਜੀ. ਟੀ. ਰੋਡ ,ਹਾਜੀਪੁਰ ਚੌਂਕ, ਮੁੱਖ ਬਾਜ਼ਾਰ ,ਵਿਜੈ ਮਾਰਕਿਟ, ਮਿਆਣੀ ਰੋਡ ਅਤੇ ਹੋਰ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਅਰਧ ਸੈਨਿਕ ਬੱਲਾਂ ਅਤੇ ਪੰਜਾਬ ਪੁਲਸ ਵੱਲੋਂ ਫਲੈਗ ਮਾਰਚ ਕੀਤਾ ਗਿਆ। ਉਨਾਂ ਦੱਸਿਆ ਕਿ ਰੈਲਵੇ ਸਟੇਸ਼ਨ ਅਤੇ ਹੋਰ ਸਥਾਨਾਂ 'ਤੇ ਪੁਲਸ ਵੱਲੋਂ ਚੈਕਿੰਗ ਵੀ ਕੀਤੀ ਗਈ।  ਇਸ ਮੌਕੇ 'ਤੇ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਨੇ ਦੱਸਿਆ ਕਿ 10 ਅਪ੍ਰੈਲ ਤੱਕ ਹਰ ਹਾਲਤ ਵਿੱਚ ਅਸਲਾ ਧਾਰਕ ਅਪਣੇ ਲਾਇਸੈਂਸੀ ਹਥਿਆਰਾਂ ਨੂੰ ਜਮ੍ਹਾ ਕਰਵਾਉਣ ਅਤੇ ਜੇ ਅਸਲਾ ਨਹੀਂ ਜਮ੍ਹਾ ਕਰਵਾਉਂਦੇ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ: ਪੰਜਾਬ 'ਚ ਤਾਪਮਾਨ ਪਹੁੰਚਿਆ 35 ਡਿਗਰੀ ਦੇ ਪਾਰ, ਵਧੀਆਂ ਬਿਜਲੀ ਫਾਲਟ ਦੀਆਂ ਸ਼ਿਕਾਇਤਾਂ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Anuradha

This news is Content Editor Anuradha