ਪਰਿਵਾਰ ਨੇ ਨੂੰਹ ਤੇ ਉਸ ਦੇ ਪੇਕਿਆਂ ਖ਼ਿਲਾਫ਼ ਲਾਇਆ ਗਹਿਣੇ ਚੋਰੀ ਕਰਨ ਦਾ ਦੋਸ਼, ਮਾਮਲਾ ਦਰਜ
Sunday, Apr 05, 2026 - 04:00 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਿੰਡ ਗੁਰਾਲਾ ਵਾਸੀ ਇਸ ਵਿਅਕਤੀ ਨੇ ਆਪਣੀ ਹੀ ਭਰਜਾਈ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮਾਮਲਾ ਇਹ ਮਾਮਲਾ ਰਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗੁਰਾਲਾ ਦੇ ਬਿਆਨ ਦੇ ਆਧਾਰ 'ਤੇ ਰੰਜਨਾ ਦੇਵੀ ਪਤਨੀ ਮਨਿੰਦਰ ਸਿੰਘ ਵਾਸੀ ਪਿੰਡ ਗੁਰਾਲਾ, ਪਵਨ ਮਿਨਹਾਸ ਸਪੁੱਤਰ ਚੂਹੜ ਸਿੰਘ , ਕਰਨ ਮਿਨਹਾਸ ਪੁੱਤਰ ਚੂਹੜ ਸਿੰਘ, ਚੰਚਲਾਂ ਦੇਵੀ ਪਤਨੀ ਚੂਹੜ ਸਿੰਘ ਵਾਸੀ ਪਿੰਡ ਬਹਿ ਪਠਿਆਰ ਜਵਾਲੀ ਕਾਂਗੜਾ ਹਿਮਾਚਲ ਪ੍ਰਦੇਸ਼, ਅੰਜਲੀ ਪਤਨੀ ਸੁਖਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਵਾਸੀ ਇੰਡਸਟਰੀਅਲ ਏਰੀਆ ਐੱਸ. ਏ.ਐੱਸ.ਨਗਰ ਮੋਹਾਲੀ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ
ਆਪਣੇ ਬਿਆਨ ਵਿਚ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦਾ ਭਰਾ ਮਨਿੰਦਰ ਸਿੰਘ ਅਮਰੀਕਾ ਰਹਿੰਦੇ ਹਨ ਅਤੇ ਉਸ ਦੇ ਭਰਾ ਦਾ ਵਿਆਹ ਰੰਜਨਾ ਦੇਵੀ ਨਾਲ ਹੋਇਆ ਸੀ। ਉਸ ਦੇ ਮਾਤਾ-ਪਿਤਾ ਬੀਮਾਰ ਰਹਿਣ ਕਾਰਨ ਉਨ੍ਹਾਂ ਨੇ ਆਪਣੇ ਸੋਨੇ ਦੇ ਗਹਿਣੇ ਉਸ ਦੇ ਭਰਾ ਮਨਿੰਦਰ ਕੋਲ ਘਰ ਸਨ। ਰਵਿੰਦਰ ਨੇ ਦੋਸ਼ ਲਾਇਆ ਕਿ ਉਸ ਦੀ ਭਰਜਾਈ ਨਾਲ ਮਿਲ ਕੇ ਉਸ ਦੇ ਪਰਿਵਾਰ ਦੇ ਉਕਤ ਮੈਂਬਰਾਂ ਨੇ ਗਹਿਣੇ ਚੋਰੀ ਕਰ ਲਏ ਹਨ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਰਾਜਵਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ ਚਾਹ ਦੋ ਦਿਨ ਰਹਿਣ ਮਗਰੋਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
