ਨੂੰਹ-ਸੱਸ ਨੂੰ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਕੀਤਾ ਗ੍ਰਿਫ਼ਤਾਰ, ਨਸ਼ੇ ਦੇ ਮਾਮਲੇ ''ਚ ਸਨ ਨਾਮਜ਼ਦ

07/28/2023 1:01:28 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਨਸ਼ੇ ਦੇ ਮਾਮਲੇ ਵਿਚ ਨਾਮਜਦ ਭਗੌੜਾ ਕਰਾਰ ਮੁਲਜ਼ਮ ਨੂੰਹ ਅਤੇ ਸੱਸ ਨੂੰ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਸਪੈਸ਼ਲ ਬ੍ਰਾਂਚ ਇੰਚਾਰਜ ਡੀ. ਐੱਸ. ਪੀ. ਸਤਿੰਦਰ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਭਗੌੜੇ ਕਰਾਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਸਰਗਰਮ ਟੀਮ ਵੱਲੋਂ ਗ੍ਰਿਫ਼ਤਾਰ ਕੀਤੀਆਂ ਗਈਆਂ ਮੁਲਜ਼ਮਾਂ ਦੀ ਪਛਾਣ ਪੁਸ਼ਪਾ ਪਤਨੀ ਮੰਗਤ ਰਾਮ ਵਾਸੀ ਚੰਡੀਗੜ੍ਹ ਕਲੋਨੀ ਟਾਂਡਾ ਅਤੇ ਉਸ ਦੀ ਨੂੰਹ ਗੀਤੋ ਪਤਨੀ ਸਰਬਜੀਤ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ-  ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜੋਰ ਤੋਂ 23 ਲੱਖ ਲੁੱਟਣ ਵਾਲਾ ਮਾਸਟਰਮਾਈਂਡ ਸਾਥੀ ਸਣੇ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

ਇਨ੍ਹਾਂ ਖ਼ਿਲਾਫ਼ ਟਾਂਡਾ ਪੁਲਸ ਸਟੇਸ਼ਨ ਵਿਚ 23 ਮਾਰਚ 2020 ਨੂੰ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਹੋਇਆ ਸੀ ਅਤੇ ਉਸ ਨੂੰ ਮਾਣਯੋਗ ਐਡੀਸ਼ਨਲ ਜ਼ਿਲ੍ਹਾ ਐਂਡ ਸੈਸ਼ਨ ਜੱਜ ਜਸਵਿੰਦਰ ਸ਼ੀਮਾਰ ਨੇ 21 ਜੁਲਾਈ 2023 ਨੂੰ ਭਗੌੜਾ ਕਰਾਰ ਦਿੱਤਾ ਸੀ। ਸਪੈਸ਼ਲ ਬ੍ਰਾਂਚ ਦੀ ਟੀਮ ਏ. ਐੱਸ. ਆਈ. ਜਸਪਾਲ ਸਿੰਘ, ਸੁਰਿੰਦਰ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਅਤੇ ਕਾਂਸਟੇਬਲ ਰਾਜਵਿੰਦਰ ਕੌਰ ਨੇ ਗ੍ਰਿਫ਼ਤਾਰ ਕਰਕੇ ਟਾਂਡਾ ਪੁਲਸ ਹਵਾਲੇ ਕੀਤਾ ਹੈ, ਜਿਸ ਤੋਂ ਬਾਅਦ ਟਾਂਡਾ ਪੁਲਸ ਦੇ ਥਾਣੇਦਾਰ ਬਲਬੀਰ ਸਿੰਘ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ-  16 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ 'ਚ ਮਾਂ ਨੂੰ ਕਹੇ ਭਾਵੁਕ ਕਰ ਦੇਣ ਵਾਲੇ ਬੋਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News