ਕੜਾਕੇ ਦੀ ਪੈ ਰਹੀ ਗਰਮੀ ਨਾਲ ਲੋਕ ਹਾਲੋ-ਬੇਹਾਲ, ਦਿਨ ਦੇ ਤਾਪਮਾਨ ''ਚ ਹੋਇਆ ਵਾਧਾ
Friday, Apr 25, 2025 - 02:45 PM (IST)

ਟਾਂਡਾ ਉੜਮੁੜ/ਹੁਸ਼ਿਆਰਪੁਰ (ਪਰਮਜੀਤ ਸਿੰਘ ਮੋਮੀ)- ਅਪ੍ਰੈਲ ਮਹੀਨੇ ਦੇ ਅਖੀਰ ਵਿੱਚ ਪੈ ਰਹੀ ਕੜਾਕੇ ਦੀ ਧੁੱਪ ਕਾਰਨ ਜਿੱਥੇ ਗਰਮੀ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਦਿਨ ਦੇ ਸਮੇਂ ਵਿੱਚ ਤਾਪਮਾਨ ਵਿੱਚ ਵਾਧਾ ਹੋਇਆ ਹੈ। ਵਧ ਰਹੀ ਧੁੱਪ ਅਤੇ ਗਰਮੀ ਕਾਰਨ ਲੋਕਾਂ ਨੂੰ ਆਉਣ ਵਾਲੀ ਭਿਆਨਕ ਗਰਮੀ ਦਾ ਅਹਿਸਾਸ ਹੋਣ ਲੱਗ ਪਿਆ ਹੈ। ਸਵੇਰੇ 10 ਵਜੇ ਤੋਂ ਬਾਅਦ ਹੀ ਪੈ ਰਹੀ ਕੜਾਕੇ ਦੀ ਗਰਮੀ ਕਾਰਨ ਜਿੱਥੇ ਸੜਕਾਂ 'ਤੇ ਆਵਾਜਾਈ ਘੱਟ ਰਹੀ ਹੈ, ਉੱਥੇ ਹੀ ਬਾਜ਼ਾਰਾਂ ਵਿੱਚ ਵੀ ਪੈ ਰਹੀ ਧੁੱਪ ਗਰਮੀ ਦੇ ਕਾਰਨ ਰੌਣਕ ਘਟਣੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਮੌਸਮ ਦੀ ਤਾਜ਼ਾ ਅਪਡੇਟ, ਵੀਰਵਾਰ ਦਾ ਦਿਨ ਰਿਹਾ ਸਭ ਤੋਂ ਗਰਮ, ਇਸ ਤਾਰੀਖ਼ ਨੂੰ ਪਵੇਗਾ ਮੀਂਹ
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਪਹਿਲਾਂ ਤੋਂ ਹੀ ਭਿਆਨਕ ਅਤੇ ਤੇਜ਼ ਗਰਮੀ ਪੈਣ ਦਾ ਅਲਰਟ ਜਾਰੀ ਕੀਤਾ ਹੋਇਆ ਹੈ, ਜੋਕਿ ਹੁਣ ਹੌਲੀ-ਹੌਲੀ ਸੱਚ ਸਾਬਤ ਹੋ ਰਿਹਾ ਹੈ। ਜੇਕਰ ਗੱਲ ਕਰੀਏ ਬਿਜਲੀ ਦੀ ਤਾਂ ਵੱਧ ਰਹੀ ਗਰਮੀ ਦੇ ਕਾਰਨ ਲੋਕਾਂ ਨੂੰ ਬਿਜਲੀ ਦੇ ਕੱਟਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਦੋਂ ਸੇਵਾ ਮੁਕਤ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ. ਕੇਵਲ ਸਿੰਘ ਕਾਜਲ ਅਤੇ ਸਰਕਾਰੀ ਹਸਪਤਾਲ ਟਾਂਡਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕਰਨ ਸੈਣੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਰਮੀ ਅਤੇ ਪੈਣ ਵਾਲੀ ਲੂ ਤੋਂ ਬਚਣ ਲਈ ਪਹਿਲਾਂ ਤੋਂ ਹੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਭਿਆਨਕ ਗਰਮੀ ਅਤੇ ਲੂਹ ਤੋਂ ਬਚਣ ਲਈ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ। ਉਨ੍ਹਾਂ ਗਰਮੀ ਦੇ ਮੌਸਮ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਅਪ੍ਰੈਲ ਮਹੀਨੇ ਦੇ ਅੰਤਿਮ ਦਿਨਾਂ ਵਿੱਚ ਪੈ ਰਹੀ ਭਿਆਨਕ ਭਿਆਨਕ ਧੁੱਪ ਇਸ ਗੱਲ ਦਾ ਅਹਿਸਾਸ ਕਰਾਉਂਦੀ ਹੈ ਕਿ ਮਈ ਮਹੀਨੇ ਦੀ ਸ਼ੁਰੂਆਤ ਵਿੱਚ ਪੰਜਾਬ ਵਾਸੀਆਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e