DC ਨੇ ਅਣ-ਅਧਿਕਾਰਤ ਟਰੈਵਲ ਏਜੰਟਾਂ ਨੂੰ ਜਾਇਦਾਦ ਕਿਰਾਏ ’ਤੇ ਦੇਣ ’ਤੇ ਲਾਈ ਰੋਕ

05/23/2022 5:26:55 PM

ਜਲੰਧਰ (ਬਿਊਰੋ)-ਲੋਕਾਂ ਨੂੰ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅਣ-ਰਜਿਸਟਰਡ/ਅਣ-ਅਧਿਕਾਰਤ ਟਰੈਵਲ ਏਜੰਟਾਂ ਨੂੰ ਦੁਕਾਨ/ਮਕਾਨ ਕਿਰਾਏ ’ਤੇ ਦੇਣ ’ਤੇ ਮਨਾਹੀ ਦੇ ਹੁਕਮ ਕਰਦਿਆਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਜ਼ਿਲ੍ਹੇ ਵਿਚ ਕਈ ਲੋਕਾਂ ਵੱਲੋਂ ਆਪਣੀਆਂ ਜਾਇਦਾਦਾਂ ਅਣ-ਅਧਿਕਾਰਤ ਟਰੈਵਲ ਏਜੰਟਾਂ ਨੂੰ ਕਿਰਾਏ ’ਤੇ ਦਿੱਤੀਆਂ ਹੋਈਆਂ ਹਨ ਤਾਂ ਜੋ ਉਹ ਆਪਣਾ ਕਾਰੋਬਾਰ ਚਲਾ ਸਕਣ ਪਰ ਕਈ ਵਾਰ ਇਹ ਏਜੰਟ ਲੋਕਾਂ ਤੋਂ ਮੋਟੀ ਰਕਮ ਠੱਗਣ ਤੋਂ ਬਾਅਦ ਆਪਣੇ ਦਫ਼ਤਰ ਬਦਲ ਲੈਂਦੇ ਹਨ।

ਇਹ ਵੀ ਪੜ੍ਹੋ : ‘ਫ਼ਤਿਹਵੀਰ’ ਵਾਂਗ ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ‘ਰਿਤਿਕ’, ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚ ਸਕੀ ਜਾਨ

ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਦੁਕਾਨ/ਮਕਾਨ ਸਿਰਫ਼ ਅਧਿਕਾਰਤ ਏਜੰਟਾਂ ਨੂੰ ਹੀ ਦਿੱਤੀ ਜਾਵੇ ਤਾਂ ਜੋ ਭੋਲੇ-ਭਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਕਿਰਾਏ ’ਤੇ ਦੇਣ ਤੋਂ ਪਹਿਲਾਂ ਟਰੈਵਲ ਏਜੰਟਾਂ ਦੇ ਪ੍ਰਮਾਣ ਪੱਤਰਾਂ ਦੀ ਤਸਦੀਕ ਕਰਨੀ ਚਾਹੀਦੀ ਹੈ ਅਤੇ ਜਿਨ੍ਹਾਂ ਕੋਲ ਆਪਣਾ ਕਾਰੋਬਾਰ ਚਲਾਉਣ ਲਈ ਸਮਰੱਥ ਅਧਿਕਾਰੀ ਕੋਲੋਂ ਜਾਰੀ ਮਨਜ਼ੂਰਸ਼ੁਦਾ ਲਾਇਸੈਂਸ ਹੈ, ਉਨ੍ਹਾਂ ਨੂੰ ਜਾਇਦਾਦਾਂ ਕਿਰਾਏ ’ਤੇ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ www.jalandhar.nic.in ’ਤੇ ਅਧਿਕਾਰਤ ਟਰੈਵਲ ਏਜੰਟਾਂ ਦੀ ਸੂਚੀ ਦੇਖ ਸਕਦੇ ਹਨ।

ੲਿਹ ਵੀ ਪੜ੍ਹੋ : ਟਾਂਡਾ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪਤੀ-ਪਤਨੀ ਦੀ ਮੌਤ


Manoj

Content Editor

Related News