ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼

Thursday, Sep 17, 2026 - 12:12 PM (IST)

ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼

ਨਵਾਂਸ਼ਹਿਰ (ਤ੍ਰਿਪਾਠੀ)-ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪ੍ਰਕਿਰਿਆ ਦੇ ਹਿੱਸੇ ਵਜੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਇਕ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਕੀਤੀ। ਮੀਟਿੰਗ ਵਿਚ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ, ਜਿਸ ਵਿਚ ਸੰਵੇਦਨਸ਼ੀਲਤਾ ਦੀ ਮੈਪਿੰਗ ਅਤੇ ਨਾਜ਼ੁਕ (ਕ੍ਰਿਟੀਕਲ) ਪੋਲਿੰਗ ਸਟੇਸ਼ਨਾਂ, ਖਰਚੇ ਪੱਖੋਂ ਸੰਵੇਦਨਸ਼ੀਲ ਹਲਕਿਆਂ ਅਤੇ ਖਰਚੇ ਪੱਖੋਂ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਸ਼ਾਮਲ ਸੀ।
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਛਾਣੇ ਗਏ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸਮੀਖਿਆ ਕਰਨ ਅਤੇ ਆਗਾਮੀ ਚੋਣਾਂ ਲਈ ਲੋੜੀਂਦੀ ਜਾਣਕਾਰੀ ਨੂੰ ਅਪਡੇਟ ਕਰਨ।

ਇਹ ਵੀ ਪੜ੍ਹੋ- ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ

ਉਨ੍ਹਾਂ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਲਈ ਸੁਰੱਖਿਅਤ ਅਤੇ ਸੁਚਾਰੂ ਵੋਟਿੰਗ ਮਾਹੌਲ ਯਕੀਨੀ ਬਣਾਉਣ ਵਾਸਤੇ ਪੋਲਿੰਗ ਸਟੇਸ਼ਨ ਦੀ ਸੰਵੇਦਨਸ਼ੀਲਤਾ ਦਾ ਮੁਲਾਂਕਣ ਚੋਣ ਕਮਿਸ਼ਨ ਦੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਪਿਛਲੀਆਂ ਚੋਣਾਂ ਦੇ ਤਜ਼ਰਬਿਆਂ, ਪੋਲਿੰਗ ਸਟੇਸ਼ਨਾਂ ਦੀ ਸਥਿਤੀ ਅਤੇ ਹੋਰ ਸਬੰਧਤ ਤੱਥਾਂ ਦਾ ਅਧਿਐਨ ਕਰ ਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਥਾਵਾਂ ਦੀ ਪਛਾਣ ਕਰਨਾ ਇਕ ਅਹਿਮ ਪ੍ਰਕਿਰਿਆ ਹੈ, ਜਿਸ ਨਾਲ ਉਨ੍ਹਾਂ ਸੰਭਾਵੀ ਖਤਰਿਆਂ ਦਾ ਸਮੇਂ ਸਿਰ ਮੁਲਾਂਕਣ ਕੀਤਾ ਜਾ ਸਕਦਾ ਹੈ ਜੋ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਮਕਸਦ ਲਈ ਰਿਟਰਨਿੰਗ ਅਫ਼ਸਰਾਂ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਜ਼ਰੂਰੀ ਹੈ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ

ਮੀਟਿੰਗ ਵਿਚ ਰਿਟਰਨਿੰਗ ਅਫ਼ਸਰਾਂ ਅਤੇ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਸੁਪਰਵਾਈਜ਼ਰਾਂ ਅਤੇ ਸਬੰਧਤ ਥਾਣਾ ਮੁੱਖੀ ਦੇ ਨਾਲ ਸਾਂਝਾ ਬੈਠਕਾਂ ਕਰ ਕੇ ਸੰਵੇਦਨਸ਼ੀਲ ਮਤਦਾਨ ਕੇਂਦਰਾਂ, ਮਹਵਪੂਰਨ ਮਤਦਾਨ ਕੇਂਦਰਾਂ ਅਤੇ ਅਤਿ ਸੰਵੇਦਨਸ਼ੀਲ ਮਤਦਾਨ ਕੇਂਦਰਾਂ ਦੀ ਪਛਾਣ ਸਬੰਧੀ ਕਾਰਵਾਈ ਪੂਰੀ ਕਰੇ। ਨਾਲ ਹੀ ਜ਼ਰੂਰਤ ਅਨੁਸਾਰ ਸੁਰੱਖਿਆ ਪ੍ਰਬੰਧ ਅਤੇ ਚੌਣ ਪ੍ਰਬੰਧ ਦੀ ਸਮੀਖਿਆ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕਰਨ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ, ਨਿਰਪੱਖਤਾ ਤੇ ਭਰੋਸੇਯੋਗਤਾ ਨੂੰ ਬਰਕਰਾਰ ਰੱਖਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ।
ਇਸ ਮੌਕੇ ਐੱਸ.ਡੀ.ਐੱਮ. ਬਲਾਚੌਰ ਸੁਨੀਲ ਫੋਗਾਟ, ਐੱਸ. ਡੀ. ਐੱਮ. ਅਨਾਮਜੋਤ ਕੌਰ, ਐੱਸ. ਡੀ. ਐੱਮ. ਬੰਗਾ ਵਿਪਿਨ ਭੰਡਾਰੀ, ਡੀ. ਐੱਸ. ਪੀ. ਪੰਕਜ ਸ਼ਰਮਾ, ਡੀ. ਐੱਸ. ਪੀ. ਬਲਾਚੌਰ ਹੇਮੰਤ ਮਲਹੋਤਰਾ, ਡੀ. ਐੱਸ. ਪੀ. ਬੰਗਾ ਹਰਜੀਤ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News