ਆਜ਼ਾਦੀ ਦਿਹਾੜੇ ਸਬੰਧੀ ਜਲੰਧਰ ''ਚ DC ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਰੰਗਾ ਲਹਿਰਾਇਆ, ਪ੍ਰਬੰਧਾਂ ਦਾ ਲਿਆ ਜਾਇਜ਼ਾ

Thursday, Aug 14, 2025 - 01:04 PM (IST)

ਆਜ਼ਾਦੀ ਦਿਹਾੜੇ ਸਬੰਧੀ ਜਲੰਧਰ ''ਚ DC ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਰੰਗਾ ਲਹਿਰਾਇਆ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ (ਚੋਪੜਾ)–79ਵੇਂ ਆਜ਼ਾਦੀ ਦਿਹਾੜੇ ਸਬੰਧੀ ਬੁੱਧਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਸ਼ਟਰੀ ਝੰਡਾ ਲਹਿਰਾਇਆ। ਡੀ. ਸੀ. ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਸਰਵਨਜੀਤ ਸਿੰਘ ਦੀ ਅਗਵਾਈ ਵਿਚ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿਚ ਆਈ. ਟੀ. ਬੀ. ਪੀ, ਪੰਜਾਬ ਪੁਲਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮਗਾਰਡ, ਪੰਜਾਬ ਬਟਾਲੀਅਨ ਐੱਨ. ਸੀ. ਸੀ. ਲੜਕੇ, ਪੰਜਾਬ ਬਟਾਲੀਅਨ ਐੱਨ. ਸੀ. ਸੀ. ਲੜਕੀਆਂ ਅਤੇ ਸੀ. ਆਰ. ਪੀ. ਐੱਫ਼. ਦਾ ਬੈਂਡ ਸ਼ਾਮਲ ਸੀ।

PunjabKesari

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੁਕਾਨ 'ਤੇ ਬੈਠੇ ਵਿਅਕਤੀ ਨੂੰ ਗੋਲ਼ੀਆਂ ਨਾਲ ਭੁੰਨਿਆ

ਇਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਉਪਲੱਬਧੀਆਂ ਨੂੰ ਦਰਸਾਉਂਦੀਆਂ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਮੂਹਿਕ ਪੀ. ਟੀ. ਸ਼ੋਅ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਵਿੱਦਿਅਕ ਸੰਸਥਾਨਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਵਾਲੀਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਸਿਵਲ ਅਤੇ ਜ਼ਿਲ੍ਹਾ ਪੁਲਸ ਅਧਿਕਾਰੀਆਂ ਨਾਲ ਪ੍ਰਬੰਧਾਂ ਨੂੰ ਲੈ ਕੇ ਵਿਸਤ੍ਰਿਤ ਚਰਚਾ ਕੀਤੀ ਅਤੇ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਉਚਿਤ ਸੰਚਾਲਨ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਉਣਗੇ। ਉਨ੍ਹਾਂ ਨੇ ਸੁਰੱਖਿਆ, ਆਵਾਜਾਈ ਅਤੇ ਪਾਰਕਿੰਗ ਸਮੇਤ ਸਾਰੇ ਉਚਿਤ ਪ੍ਰਬੰਧ ਯਕੀਨੀ ਕਰਨ ’ਤੇ ਜ਼ੋਰ ਦਿੱਤਾ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਭਲਕੇ ਬੰਦ ਰਹਿਣਗੇ ਇਹ ਰਸਤੇ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

PunjabKesari

ਡਾ. ਅਗਰਵਾਲ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ, ਸ਼ਹੀਦਾਂ ਦੇ ਪਰਿਵਾਰਾਂ ਤੋਂ ਇਲਾਵਾ ਵਿਸ਼ੇਸ਼ ਉਪਲੱਬਧੀਆਂ ਪ੍ਰਾਪਤ ਕਰਨ ਵਾਲੀਆਂ ਹਸਤੀਆਂ ਅਤੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

PunjabKesari

ਉਨ੍ਹਾਂ ਕਿਹਾ ਕਿ ਸਰਵਸ੍ਰੇਸ਼ਟ ਝਾਕੀ ਅਤੇ ਸੱਭਿਆਚਾਰਕ ਪੇਸ਼ਕਾਰੀ ਨੂੰ ਇਨਾਮ ਲਈ ਚੁਣਿਆ ਜਾਵੇਗਾ। ਇਸ ਮੌਕੇ ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ, ਡੀ. ਸੀ. ਪੀ. ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ (ਯੂ. ਟੀ.) ਮੁਕੀਲਨ ਆਰ., ਐੱਸ. ਡੀ. ਐੱਮ. ਰਣਦੀਪ ਸਿੰਘ ਹੀਰ, ਐੱਸ. ਡੀ. ਐੱਮ. ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਲਿਆ ਗਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News