ਖੱਡ ''ਚ ਇਨੋਵਾ ਗੱਡੀ ਡਿੱਗਣ ਨਾਲ ਵਾਪਰੇ ਹਾਦਸੇ ''ਤੇ DC ਨੇ ਜਤਾਇਆ ਦੁੱਖ਼, ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

Sunday, Aug 11, 2024 - 05:33 PM (IST)

ਹੁਸ਼ਿਆਰਪੁਰ ( ਵਰਿੰਦਰ ਪੰਡਿਤ)- ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਹੋਏ ਇਕ ਦਰਦਨਾਕ ਹਾਦਸੇ 'ਤੇ ਗਹਿਰਾ ਦੁੱਖ਼ ਪ੍ਰਗਟਾਇਆ ਹੈ। ਇਸ ਘਟਨਾ ਵਿੱਚ ਇਕ ਇਨੋਵਾ ਗੱਡੀ, ਜਿਸ ਵਿੱਚ 11 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਬਹਿ ਗਈ। ਇਸ ਹਾਦਸੇ ਵਿੱਚ 10 ਲੋਕਾਂ ਦੀ ਦੁਖ਼ਦ ਮੌਤ ਹੋ ਗਈ ਹੈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ। ਇਕ ਵਿਅਕਤੀ ਨੂੰ ਐੱਨ. ਡੀ. ਆਰ. ਐੱਫ਼. ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਚਾ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਘਟਨਾ ਸਥਲ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ 10 ਲੋਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਲਾਪਤਾ ਲੋਕਾਂ ਦੀ ਤਲਾਸ਼ ਲਈ ਐੱਨ. ਡੀ. ਆਰ. ਐੱਫ਼. ਦੀ ਟੀਮ ਵੱਲੋਂ ਬਚਾਵ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਹਿਮਾਚਲ ਪ੍ਰਦੇਸ਼ ਤੋਂ ਆ ਰਹੀ ਇੱ ਇਨੋਵਾ ਗੱਡੀ ਦੇ ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਦੀ ਲਪੇਟ ਵਿੱਚ ਆ ਜਾਣ ਕਾਰਨ ਹੋਇਆ। ਗੱਡੀ ਵਿੱਚ ਸਵਾਰ ਲੋਕ ਹਿਮਾਚਲ ਪ੍ਰਦੇਸ਼ ਦੇ ਮਹਿਤਪੁਰ ਦੇ ਦੇਹਲਾ ਪਿੰਡ ਤੋਂ ਪੰਜਾਬ ਦੇ ਨਵਾਂਸ਼ਹਿਰ ਵਿੱਚ ਇਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਜਾ ਰਹੇ ਸਨ। ਬਦਕਿਸਮਤੀ ਨਾਲ ਰਸਤੇ ਵਿੱਚ ਚੋਅ ਦੇ ਵੱਧੇ ਹੋਏ ਪਾਣੀ ਕਾਰਨ ਗੱਡੀ ਬਹਿ ਗਈ, ਜਿਸ ਨਾਲ ਇਹ ਦਰਦਨਾਕ ਘਟਨਾ ਵਾਪਰੀ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ 'ਚ ਡਿੱਗਣ ਕਾਰਨ ਪਾਣੀ 'ਚ ਰੁੜੀ, 10 ਲੋਕਾਂ ਦੀ ਮੌਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਐੱਸ. ਡੀ. ਐੱਮ. ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬਲ ਤੁਰੰਤ ਮੌਕੇ 'ਤੇ ਪਹੁੰਚ ਗਏ ਸਨ ਅਤੇ ਬਚਾਅ ਕਾਰਜਾਂ ਦਾ ਤਾਲਮੇਲ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ, ਐੱਨ. ਡੀ. ਆਰ. ਐੱਫ਼. ਦੀ ਟੀਮ ਨੂੰ ਵੀ ਤਤਕਾਲ ਸੂਚਿਤ ਕਰ ਦਿੱਤਾ ਗਿਆ ਸੀ, ਜਿਨ੍ਹਾਂ ਨੇ ਫੌਰੀ ਤੌਰ 'ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

PunjabKesari

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਹਾਦਸੇ 'ਤੇ ਗਹਿਰਾ ਸੋਗ ਪ੍ਰਗਟਾਉਂਦੇ ਹੋਏ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁਖ਼ਦ ਘੜੀ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਪ੍ਰਦਾਨ ਕਰੇਗਾ। ਉਨ੍ਹਾਂ ਲੋਕਾਂ ਨਾਲ ਵੀ ਅਪੀਲ ਕੀਤੀ ਹੈ ਕਿ ਉਹ ਬਰਸਾਤ ਦੇ ਮੌਸਮ ਵਿੱਚ ਕਿਸੇ ਵੀ ਤਰ੍ਹਾਂ ਦੇ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਵੇਂ ਇਲਾਕਿਆਂ ਦੇ ਆਲੇ-ਦੁਆਲੇ ਬਹੁਤ ਸਾਵਧਾਨੀ ਵਰਤਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਨ, ਤਾਂ ਜੋ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਭਰੋਸਾ ਦਿੱਤਾ ਕਿ ਲਾਪਤਾ ਲੋਕਾਂ ਦੀ ਤਲਾਸ਼ ਅਤੇ ਬਚਾਅ ਕਾਰਜਾਂ ਨੂੰ ਜੰਗੀ ਪੱਧਰ 'ਤੇ ਜਾਰੀ ਰੱਖਿਆ ਜਾਵੇਗਾ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ-ਦਹਿਲਾਉਣ ਵਾਲੀ ਵਾਰਦਾਤ, ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News