ਨਵਾਂਸ਼ਹਿਰ ਦੇ DC ਨੇ ਸਾਡਾ ਮਿਸ਼ਨ ਗ੍ਰੀਨ ਇਲੈਕਸ਼ਨ 2024 ਤਹਿਤ ਜਾਰੀ ਕੀਤੀ ਹਰੇ ਰੰਗ ਦੀ ਟੀ-ਸ਼ਰਟ
Monday, May 27, 2024 - 05:55 PM (IST)
ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ, ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਦੀ ਯੋਗ ਅਗਵਾਈ ਹੇਠ ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਤੇ ਰਾਜੀਵ ਵਰਮਾ ਵਧੀਕ ਡਿਪਟੀ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਸਾਡਾ ਮਿਸ਼ਨ ਗ੍ਰੀਨ ਇਲੈਕਸ਼ਨ 2024 ਅਧੀਨ ਹਰੇ ਰੰਗ ਦੀ ਟੀ ਸ਼ਰਟ ਅਤੇ ਟੋਪੀਆਂ ਜਾਰੀ ਕੀਤੀਆਂ ਗਈਆਂ ਜੋਕਿ 1 ਜੂਨ ਨੂੰ ਗ੍ਰੀਨ ਇਲੈਕਸ਼ਨ ਵਜੋਂ ਮਨਾਉਣ ਦਾ ਸੁਨੇਹਾ ਹੈ।
ਇਸ ਮੌਕੇ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਨੂੰ ਈਕੋ ਫਰੈਂਡਲੀ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਵਿਚ ਹਰ ਵੋਟਰ ਵੋਟ ਵਾਲੇ ਦਿਨ ਇਕ ਇਕ ਬੂਟਾ ਜ਼ਰੂਰ ਲਗਾਏਗਾ ਅਤੇ ਪਲਾਸਟਿਕ ਦੀ ਵਰਤੋਂ ਨੂੰ ਘੱਟ ਤੋਂ ਘੱਟ ਕਰੇਗਾ ਤਾਂ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਕਰ ਸਕੀਏ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ
ਇਸ ਮੌਕੇ ਕਣਕ ਦੀ ਨਾਡ਼ ਨੂੰ ਅੱਗ ਨਾ ਲਾਉਣ, ਵੱਧ ਤੋਂ ਵੱਧ ਬੂਟੇ ਲਗਾਉਣ, ਬੂਟਿਆਂ ਦੀ ਸਾਂਭ ਸੰਭਾਲ ਕਰਨ ਅਤੇ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕਰਨ ਆਦਿ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਰ ਵੋਟਰ ਆਪਣੇ ਆਂਢ ਗੁਆਂਢ, ਰਿਸ਼ਤੇਦਾਰ, ਗਲੀ ਮੁਹੱਲੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਕਿ ਜੋ ਸਾਡਾ ਮਿਸ਼ਨ ਹੈ 75 ਪਾਰ ਪੂਰਾ ਹੋ ਸਕੇ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਨੋਡਲ ਅਫ਼ਸਰ ਸਤਨਾਮ ਸਿੰਘ ਸੋਨੀ ਅਤੇ ਇਲੈਕਸ਼ਨ ਕਾਨੂੰਗੋ ਦਲਜੀਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8