ਡੀ.ਸੀ. ਨੇ ਕੀਤੀ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਸਮੀਖਿਆ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

10/12/2023 3:08:52 PM

ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸ਼ੁਰੂ ਕੀਤੇ ਗਏ ਵੱਖ-ਵੱਖ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਜਲੰਧਰ ਸਮਾਰਟ ਸਿਟੀ ਲਿਮਟਿਡ ਦੇ ਨੁਮਾਇੰਦੇ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.), ਬਰਲਟਨ ਪਾਰਕ ਵਿਖੇ ਸਪੋਰਟਸ ਹੱਬ, ਸਰਕਾਰੀ ਇਮਾਰਤਾਂ ਦੀਆਂ ਛੱਤਾਂ, ਸੋਲਰ ਪੈਨਲ ਆਦਿ ਸਮੇਤ ਵੱਖ-ਵੱਖ ਪ੍ਰਾਜੈਕਟਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਵਿਅਕਤੀਗਤ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ : ਜ਼ਿਲ੍ਹੇ ’ਚ 'ਸਵੀਪ' ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫਸਰਾਂ ਨੂੰ ਹਦਾਇਤ

ਸਾਰੰਗਲ ਨੇ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਚੱਲ ਰਹੇ ਸਾਰੇ ਕੰਮਾਂ ਦੀ ਪ੍ਰਗਤੀ ਦੀ ਉਨ੍ਹਾਂ ਵੱਲੋਂ ਖੁਦ ਨਿਗਰਾਨੀ ਕੀਤੀ ਜਾਵੇਗੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੋਈ ਕੁਤਾਹੀ ਪਾਈ ਗਈ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਰਾਜਸਥਾਨ ਚੋਣਾਂ ਦੌਰਾਨ ਕਈ ਦਿੱਗਜਾਂ ਨੂੰ ਨਹੀਂ ਮਿਲੀ ਟਿਕਟ, ਵਸੁੰਧਰਾ ਰਾਜੇ ਨੂੰ ਵੀ ਕੀਤਾ ਗਿਆ 'ਇਗਨੋਰ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha