ਡੀ. ਸੀ. ਨੇ ਜ਼ਿਲ੍ਹੇ ਵਿਚ 78 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

07/02/2020 1:41:47 PM

ਜਲੰਧਰ(ਚੋਪੜਾ) – ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਤੇ ਸਮਾਰਟ ਵਿਲੇਜ ਮੁਹਿੰਮ ਸਕੀਮ ਦੇ ਅੰਤਰਗਤ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇ। ਉਕਤ ਨਿਰਦੇਸ਼ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਗ੍ਰਾਮੀਣ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਸੂਬਿਆਂ ਨੂੰ ਮੁੜ ਪਟੜੀ ’ਤੇ ਲਿਆਉਣ ਲਈ ਇਹ ਪ੍ਰੋਗਰਾਮ ਮਿਸ਼ਨ ਫਤਹਿ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਕੀਤੇ ਜਾਣ ਵਾਲੇ ਵਿਕਾਸ ਕੰਮਾਂ 34 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਵਿਚੋਂ ਨਗਰ ਨਿਗਮ ਦੇ ਲਈ 21 ਕਰੋੜ ਅਤੇ ਮਿਊਂਸੀਪਲ ਸੰਮਤੀਆਂ ਲਈ 13 ਕਰੋੜ ਰੁਪਏ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਦੂਸਰੇ ਪੜਾਅ ਦੇ ਅੰਤਰਗਤ 78 ਕਰੋੜ ਰੁਪਏ ਜਾਰੀ ਕੀਤੇ ਗਏ ਹੈ, ਜਿਸ ਵਿਚ ਨਗਰ ਨਿਗਮ ਲਈ 50 ਕਰੋੜ ਅਤੇ ਮਿਊਂਸੀਪਲ ਸੰਮਤੀਆਂ 28.5 ਕਰੋੜ ਰੁਪਏ ਸ਼ਾਮਲ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਐੱਸ. ਡੀ. ਐੱਮਜ਼ ਨੂੰ ਕਿਹਾ ਕਿ ਸਮਾਰਟ ਵਿਲੇਜ ਕੰਪੇਨ ਦੇ ਅੰਤਰਗਤ ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮੇਂ ’ਤੇ ਪੂਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਦੂਸਰੇ ਪੜਾਅ ਦੇ ਅੰਤਰਗਤ ਪ੍ਰਾਜੈਕਟਾਂ ਲਈ ਫੰਡਾਂ ਲਈ ਰਿਪੋਰਟ ਸੂਬਾ ਸਰਕਾਰ ਨੂੰ ਭੇਜਣ ਵਿਚ ਦੇਰੀ ਨਹੀਂ ਹੋਣੀ ਚਾਹੀਦੀ। ਇਨ੍ਹਾਂ ਫੰਡਾਂ ਨਾਲ ਸੂਬਿਆਂ ਦੇ ਸ਼ਹਿਰੀ ਖੇਤਰਾਂ ਦੇ ਵਿਕਾਸ ਵਿਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਉਦੇਸ਼ ਜ਼ਿਲੇ ਦੇ ਸ਼ਹਿਰੀ ਖੇਤਰਾਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਡਾਇਰੈਕਟਰ ਅਨੁਪਮ ਕਲੇਰ, ਐੱਸ. ਡੀ.ਐੱਮ. ਰਾਹੁਲ ਸਿੰਧੂ, ਡਾ. ਜੈਇੰਦਰ ਸਿੰਘ, ਸੰਜੀਵ ਕੁਮਾਰ ਸ਼ਰਮਾ, ਵਿਨੀਤ ਕੁਮਾਰ, ਜ਼ਿਲਾ ਵਿਕਾਸ ਅਤੇ ਪੰਚਾਇਤੀ ਅਧਿਕਾਰੀ ਇਕਬਾਲਜੀਤ ਸਿੰਘ ਅਤੇ ਹੋਰ ਵੀ ਮੌਜੂਦ ਸਨ।
 


Harinder Kaur

Content Editor

Related News