ਰਸੂਲਪੁਰ ਦੀ ਨਹਿਰ ''ਚੋਂ ਤੈਰਦੀ ਮਿਲੀ ਲਾਸ਼, ਇਲਾਕੇ ''ਚ ਫੈਲੀ ਸਨਸਨੀ
Friday, Jun 28, 2024 - 04:06 AM (IST)
ਜਲੰਧਰ (ਮਾਹੀ)- ਪਿੰਡ ਰਾਏਪੁਰ ਦੀ ਨਹਿਰ ਦੇ ਸੂਏ ’ਚੋਂ ਵੀਰਵਾਰ ਸਵੇਰੇ ਇਕ ਨੌਜਵਾਨ ਦੀ ਤੈਰਦੀ ਲਾਸ਼ ਮਿਲੀ, ਜਿਸ ਕਾਰਨ ਇਲਾਕੇ ’ਚ ਸਨਸਨੀ ਫੈਲ ਗਈ। ਲਾਸ਼ ਨੂੰ ਤੈਰਦੀ ਦੇਖ ਕੇ ਲੋਕਾਂ ਨੇ ਤੁਰੰਤ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਐੱਸ.ਐੱਚ.ਓ. ਬਿਕਰਮ ਸਿੰਘ, ਏ.ਐੱਸ.ਆਈ. ਹਰਬੰਸ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ।
ਏ. ਐੱਸ. ਆਈ. ਹਰਬੰਸ ਸਿੰਘ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢਿਆ, ਜਦੋਂ ਲਾਸ਼ ਦੀ ਸ਼ਨਾਖਤ ਕਰਨ ਲਈ ਮ੍ਰਿਤਕ ਦੇ ਕੱਪੜਿਆਂ ਦੀਆਂ ਜੇਬਾਂ ਦੀ ਤਲਾਸ਼ੀ ਲਈ ਗਈ ਤਾਂ ਮ੍ਰਿਤਕ ਦਾ ਕੋਈ ਵੀ ਪਛਾਣ-ਪੱਤਰ ਨਹੀਂ ਮਿਲਿਆ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ।
ਇਹ ਵੀ ਪੜ੍ਹੋ- ਭਾਰੀ ਬਰਸਾਤ ਕਾਰਨ ਪਾਣੀ 'ਚ ਆਇਆ ਕਰੰਟ, 8 ਸਾਲਾ ਬੱਚੇ ਸਣੇ 3 ਲੋਕਾਂ ਦੀ ਹੋਈ ਦਰਦਨਾਕ ਮੌਤ
ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਏਪੁਰ ਦੀ ਨਹਿਰ ’ਚ ਇਕ ਲਾਸ਼ ਤੈਰ ਰਹੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕੱਢਿਆ ਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇਪਾਲੀ ਮੂਲ ਦਾ ਜਾਪਦਾ ਹੈ ਤੇ ਉਸ ਦੀ ਫੋਟੋ ਸੋਸ਼ਲ ਮੀਡੀਆ ਤੇ ਨੇੜਲੇ ਪਤਵੰਤਿਆਂ ਨੂੰ ਭੇਜ ਦਿੱਤੀ ਗਈ ਹੈ ਤਾਂ ਜੋ ਉਸ ਦੀ ਪਛਾਣ ਹੋ ਸਕੇ। ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ ਤੇ ਉਸ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਫ਼ੋਨ ਕਿਨਾਰੇ 'ਤੇ ਰੱਖ ਨੌਜਵਾਨ ਨੇ Niagara Falls 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਲੋਕਾਂ 'ਚ ਇਹ ਵੀ ਚਰਚਾ ਸੀ ਕਿ ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ ਤੇ ਲੱਗਦਾ ਹੈ ਕਿ ਮ੍ਰਿਤਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ ’ਚ ਸੁੱਟ ਦਿੱਤਾ ਗਿਆ ਹੈ। ਇਸ ਸਬੰਧੀ ਏ.ਐੱਸ.ਆਈ. ਹਰਬੰਸ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ’ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ ਤੇ ਇਸ ਬਾਰੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਸ-ਪਾਸ ਦੇ ਲੋਕਾਂ ਨੇ ਇਹ ਵੀ ਦੱਸਿਆ ਹੈ ਕਿ ਮ੍ਰਿਤਕ ਨੂੰ 3 ਦਿਨ ਪਹਿਲਾਂ ਇਸ ਇਲਾਕੇ ’ਚ ਘੁੰਮਦਾ ਦੇਖਿਆ ਗਿਆ ਸੀ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ।
ਇਹ ਵੀ ਪੜ੍ਹੋ- CM ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਕੱਸਿਆ ਤੰਜ, ਕਿਹਾ- ''ਇਨ੍ਹਾਂ ਨੇ ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਆ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e