ਟਾਂਡਾ ਅੱਡਾ ਫਾਟਕ ਨੇੜੇ ਆਟੋ ਵਿਚੋਂ ਮਿਲੀ ਲਾਸ਼, ਫੈਲੀ ਸਨਸਨੀ

Monday, Jan 22, 2024 - 12:27 PM (IST)

ਟਾਂਡਾ ਅੱਡਾ ਫਾਟਕ ਨੇੜੇ ਆਟੋ ਵਿਚੋਂ ਮਿਲੀ ਲਾਸ਼, ਫੈਲੀ ਸਨਸਨੀ

ਜਲੰਧਰ (ਵਰੁਣ)- ਜਲੰਧਰ ਵਿਖੇ ਟਾਂਡਾ ਅੱਡਾ ਫਾਟਕ ਨੇੜੇ ਇਕ ਆਟੋ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ 'ਚ ਦਿੱਤੀ ਤਾਂ ਥਾਣਾ 8 ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਮ੍ਰਿਤਕ ਦੀ ਪਛਾਣ ਸੋਫੀ ਪਿੰਦ ਵਾਸੀ ਸੁਮਿਤ ਵਜੋਂ ਹੋਈ ਹੈ। ਥਾਣਾ ਸਦਰ ਦੇ ਇੰਚਾਰਜ ਪ੍ਰਦੀਪ ਸਿੰਘ ਨੇ ਦੱਸਿਆ ਕਿ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਕੋਲੋਂ ਸ਼ਰਾਬ ਦੀ ਬਦਬੂ ਆ ਰਹੀ ਸੀ, ਜਿਸ ਕਾਰਨ ਸ਼ੱਕ ਕੀਤਾ ਜਾ ਰਿਹਾ ਹੈ ਕਿ ਸੁਮਿਤ ਦੀ ਮੌਤ ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਹੋ ਸਕਦੀ ਹੈ। ਇਸ ਸਬੰਧੀ ਪੁਲਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾਇਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਤੱਕ ਨਹੀਂ ਪਹੁੰਚੀਆਂ ਪਰਾਲੀ ਪ੍ਰਬੰਧਨ ਲਈ ਖ਼ਰੀਦੀਆਂ ਮਸ਼ੀਨਾਂ, 900 ਲੋਕਾਂ ਨੂੰ ਨੋਟਿਸ ਜਾਰੀ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News