ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼

01/24/2024 5:33:54 PM

ਜਲੰਧਰ (ਮਾਹੀ)- ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਸਰਮਸਤਪੁਰ ਦੇ ਨਜ਼ਦੀਕ ਟਿੰਡਾ ਵਾਲੇ ਵਹਿੜੇ ਲਾਗੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਮੌਕੇ ਉਤੇ ਇਸ ਦੀ ਸੂਚਨਾ ਰਾਹਗੀਰਾਂ ਵੱਲੋਂ ਥਾਣਾ ਮਕਸੂਦਾ ਦੀ ਪੁਲਸ ਨੂੰ ਦਿੱਤੀ ਗਈ। 

ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਸ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਕਸੂਦਾਂ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਵਿਅਕਤੀ ਦੀ ਉਮਰ ਕਰੀਬ 40 ਸਾਲ ਦੇ ਲਗਭਗ ਲੱਗ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਪੇਜ ਦਿੱਤਾ ਗਿਆ ਹੈ, ਉਥੇ ਹੀ ਪੁਲਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ। 

ਇਹ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਮਾਮਲੇ 'ਤੇ ਮਜੀਠੀਆ ਨੇ ਦੱਸਿਆ ਮੰਤਰੀ ਦਾ ਨਾਂ, ਗਵਰਨਰ ਨੂੰ ਸੌਂਪੀ ਵੀਡੀਓ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News