ਫਗਵਾੜਾ ਵਿਖੇ ਸੁਭਾਸ਼ ਨਗਰ ਇਲਾਕੇ ਦੇ ਗੰਦੇ ਨਾਲੇ ’ਚੋਂ ਮਿਲੀ ਵਿਅਕਤੀ ਦੀ ਲਾਸ਼

Friday, Oct 18, 2024 - 12:39 PM (IST)

ਫਗਵਾੜਾ (ਜਲੋਟਾ)-ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਸੁਭਾਸ਼ ਨਗਰ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਇਕ ਵਿਅਕਤੀ ਦੀ ਲਾਸ਼ ਗੰਦੇ ਨਾਲੇ ’ਚ ਲਾਵਾਰਿਸ ਹਾਲਤ ’ਚ ਪਈ ਵੇਖੀ। ਲੋਕਾਂ ਵੱਲੋਂ ਇਸ ਦੀ ਸੂਚਨਾ ਸਿਟੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਨਾਲੇ ’ਚੋਂ ਬਾਹਰ ਕੱਢਿਆ। ਮ੍ਰਿਤਕ ਦੀ ਪਛਾਣ ਇਸਤਕਾਰ ਦੱਸੀ ਜਾ ਰਹੀ ਹੈ। ਮ੍ਰਿਤਕ ਫਗਵਾੜਾ ਵਿਚ ਰਹਿ ਰਿਹਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਮਸ਼ਹੂਰ ਸੂਫ਼ੀ ਗਾਇਕ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ

ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਅਮਨਦੀਪ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਬਹੁਤ ਜ਼ਿਆਦਾ ਸ਼ਰਾਬ ਪੀਣ ਦਾ ਆਦੀ ਸੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਪੁਲਸ ਆਸ ਪਾਸ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦੇ ਜਾਂਚ ਕਰ ਰਹੀ ਹੈ। ਪੁਲਸ ਤਫ਼ਤੀਸ਼ ਦਾ ਦੌਰ ਜਾਰੀ ਹੈ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News