ਕੰਮ ਦੀ ਭਾਲ ਲਈ ਘਰੋ ਨਿਕਲੇ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼
Monday, Feb 19, 2024 - 11:51 AM (IST)
ਨਕੋਦਰ (ਪਾਲੀ)- ਸਥਾਨਕ ਸ਼ੰਕਰ ਰੋਡ ’ਤੇ ਇੱਟਾਂ ਦੇ ਭੱਠੇ ਨੇੜੇ ਇਕ ਨੌਜਵਾਨ ਨੇ ਦਰੱਖ਼ਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ ਉਰਫ਼ ਮੰਗਾ (35) ਪੁੱਤਰ ਮਦਨ ਲਾਲ ਵਾਸੀ ਪਿੰਡ ਪੱਖੋਵਾਲ ਕਪੂਰਥਲਾ ਹਾਲ ਵਾਸੀ ਪਿੰਡ ਢੱਡਾ ਹੁੰਦਲ ਨਕੋਦਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣੇ ’ਚ ਤਾਇਨਾਤ ਏ. ਐੱਸ. ਆਈ. ਰਣਜੀਤ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੂਰੂ ਕਰ ਦਿੱਤੀ।
ਸਿਟੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੀ ਭੈਣ ਰਮਨਦੀਪ ਕੌਰ ਪਤਨੀ ਹਰਮੇਸ਼ ਕੁਮਾਰ ਵਾਸੀ ਪਿੰਡ ਢੇਰੀਆ ਨਕੋਦਰ ਨੇ ਦੱਸਿਆ ਕਿ ਇੰਦਰਜੀਤ ਸਿੰਘ ਉਰਫ਼ ਮੰਗਾ, ਜੋ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਕਰੀਬ 5-6 ਮਹੀਨੇ ਤੋਂ ਉਨ੍ਹਾਂ ਕੋਲ ਪਿੰਡ ਢੇਰੀਆ ਵਿਖੇ ਹੀ ਰਹਿੰਦਾ ਸੀ। 17 ਫਰਵਰੀ ਨੂੰ ਸਵੇਰੇ ਘਰੋ ਕੰਮ ਦੀ ਭਾਲ ’ਚ ਗਿਆ ਸੀ ਪਰ ਰਾਤ ਨੂੰ ਵਾਪਸ ਘਰ ਨਹੀਂ ਆਇਆ। ਐਤਵਾਰ ਸਵੇਰੇ ਪਤਾ ਲੱਗਾ ਕਿ ਇੰਦਰਜੀਤ ਸਿੰਘ ਉਰਫ਼ ਮੰਗਾ ਨੇ ਸ਼ੰਕਰ ਰੋਡ ਇੱਟਾਂ ਦੇ ਭੱਠੇ ਨੇੜੇ ਦਰੱਖ਼ਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕੋਈ ਕੰਮ-ਧੰਦਾ ਨਾ ਹੋਣ ਕਰਕੇ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਰਮਨਦੀਪ ਕੌਰ ਦੇ ਬਿਆਨਾਂ ’ਤੇ ਕਾਰਵਾਈ ਕਰਨ ਉਪਰੰਤ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।
ਇਹ ਵੀ ਪੜ੍ਹੋ: 10ਵੀਂ ਦਾ ਪੇਪਰ ਦੇਣ ਮਗਰੋਂ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਮਚਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।