ਜਲੰਧਰ ਵਿਖੇ ਖੇਤਾਂ ''ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ
Monday, Jan 09, 2023 - 11:53 AM (IST)
ਜਲੰਧਰ (ਮਹੇਸ਼)- ਥਾਣਾ ਸਦਰ ਅਧੀਨ ਪਿੰਡ ਭੋਡੇ ਸਪਰਾਏ ਤੋਂ ਪਿੰਡ ਜਗਰਾਲ ਨੂੰ ਜਾਂਦੇ ਰਸਤੇ ’ਤੇ ਇਕ ਰਾਹਗੀਰ ਨੇ ਖੇਤਾਂ ’ਚ ਪਈ ਇਕ ਨੌਜਵਾਨ ਦੀ ਲਾਸ਼ ਵੇਖ ਕੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ।
ਥਾਣਾ ਸਦਰ ਦੇ ਐੱਸ. ਐੱਚ. ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਵੇਖ ਕੇ ਲੱਗਦਾ ਹੈ ਕਿ ਇਸ ਨੌਜਵਾਨ ਦੀ ਮੌਤ ਕਰੀਬ 4-5 ਦਿਨ ਪਹਿਲਾਂ ਹੋਈ ਹੈ। ਉਸ ਦੀ ਉਮਰ 35 ਸਾਲ ਦੇ ਲਗਭਗ ਲੱਗਦੀ ਹੈ। ਉਸ ਦੀ ਪਛਾਣ ਲਈ ਆਲੇ-ਦੁਆਲੇ ਕਈ ਥਾਵਾਂ ’ਤੇ ਪੁੱਛਗਿੱਛ ਕੀਤੀ ਗਈ ਪਰ ਅਜੇ ਤਕ ਕੁਝ ਪਤਾ ਨਹੀਂ ਲੱਗਾ।
ਇਹ ਵੀ ਪੜ੍ਹੋ : ਪਤੀ ਨੂੰ ਤਲਾਕ ਦੇ ਕੇ ਆਸ਼ਿਕ ਨਾਲ ਕਰਵਾਇਆ ਵਿਆਹ, ਫਿਰ ਇਕ ਸਾਲ ਮਗਰੋਂ ਉਸ ਨੂੰ ਵੀ ਛੱਡ ਕੇ ਚਾੜ੍ਹ 'ਤਾ ਇਹ ਚੰਨ੍ਹ
ਐੱਸ. ਐੱਚ. ਓ. ਸਦਰ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਕੱਪੜਿਆਂ ਵਿਚੋਂ ਅਜਿਹਾ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਤੋਂ ਉਸ ਦੀ ਪਛਾਣ ਹੋ ਸਕੇ। ਉਸ ਦੀ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਉਸ ਤੋਂ ਬਾਅਦ ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਨੌਜਵਾਨ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਪੁਲਸ ਆਪਣੇ ਪੱਧਰ ’ਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਚੰਗੇ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ