ਜਲੰਧਰ ਵਿਖੇ ਖੇਤਾਂ ''ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ''ਚ ਫ਼ੈਲੀ ਸਨਸਨੀ

Wednesday, Mar 25, 2026 - 03:03 PM (IST)

ਜਲੰਧਰ ਵਿਖੇ ਖੇਤਾਂ ''ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ''ਚ ਫ਼ੈਲੀ ਸਨਸਨੀ

ਜਲੰਧਰ (ਸੋਨੂੰ)- ਜਲੰਧਰ ਵਿਚ ਸ਼ੱਕੀ ਹਾਲਾਤ ਵਿਚ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਰਾਜਾ (34) ਵਾਸੀ ਗੋਰਾਇਆ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਥਾਣਾ ਲਾਂਬੜਾ ਦੇ ਅਧੀਨ ਆਉਂਦੇ ਇਕ ਇਲਾਕੇ ਦੇ ਖੇਤਾਂ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਇਹ ਲਾਸ਼ ਸਭ ਤੋਂ ਪਹਿਲਾਂ ਉਥੋਂ ਲੰਘ ਰਹੇ ਇਕ ਵਿਅਕਤੀ ਨੇ ਵੇਖੀ। ਜਿਵੇਂ ਹੀ ਘਟਨਾ ਦੀ ਜਾਣਕਾਰੀ ਨੇੜੇ ਦੇ ਲੋਕਾਂ ਨੂੰ ਮਿਲੀ, ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਲੋਕਾਂ ਵਿਚ ਦਹਿਸ਼ਤ ਫੈਲ ਗਈ। 

ਇਹ ਵੀ ਪੜ੍ਹੋ:  DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ : ਡਾ. ਦਲਜੀਤ ਸਿੰਘ ਚੀਮਾ

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਫਿਲਹਾਲ ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨ ਦੀ ਮੌਤ ਕਿਵੇਂ ਹੋਈ ਅਤੇ ਇਸ ਦੇ ਪਿੱਛੇ ਕੀ ਕਾਰਨ ਸੀ। ਜਲਦੀ ਹੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ:  ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News