ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ
Saturday, Oct 11, 2025 - 06:52 PM (IST)

ਭੋਗਪੁਰ (ਸੂਰੀ)-ਥਾਣਾ ਭੋਗਪੁਰ ਦੀ ਪੁਲਸ ਚੌਕੀ ਲਾਹਦੜਾ ਹੇਠ ਪੈਂਦੇ ਪਿੰਡ ਘੋੜਾਵਾਹੀ ਦੇ ਸ਼ਮਸ਼ਾਨਘਾਟ ਵਿਚ ਸ਼ੁੱਕਰਵਾਰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ ਦੇ ਪਰਿਵਾਰ ਮੈਂਬਰ ਪਿਆਰਾ ਨੇ ਦੱਸਿਆ ਹੈ ਕਿ ਬੀਤੇ ਵੀਰਵਾਰ ਮ੍ਰਿਤਕ ਹਰਮਨਦੀਪ ਉਰਫ਼ ਹੁਮੂ ਪੁੱਤਰ ਕੈਲੋ ਰਾਮ ਸ਼ਾਮ ਸਮੇਂ ਘਰ ਆਇਆ ਸੀ। ਲੋਕਾਂ ਨੇ ਦੱਸਿਆ ਹੈ ਕਿ ਹਰਮਨਦੀਪ ਦੇਰ ਸ਼ਾਮ ਪੈਂਟ ਉਤਾਰ ਕੇ ਘੁਮ ਰਿਹਾ ਸੀ। ਉਨ੍ਹਾਂ ਕਿਹਾ ਕਿ ਪਿੰਡ ਦਾ ਇਕ ਆਦਮੀ ਜਿਸ ਕੋਲ ਤੇਜ਼ਧਾਰ ਹਥਿਆਰ ਸੀ, ਹੁਮੂ ਨੂੰ ਲੱਭ ਰਿਹਾ ਸੀ। ਮ੍ਰਿਤਕ ਰਾਤ ਆਪਣੇ ਘਰ ਨਹੀਂ ਆਇਆ ਅਤੇ ਅੱਜ ਕਿਸੇ ਨੇ ਹਰਮਨਦੀਪ ਉਰਫ ਹੁਮੂ ਦੀ ਲਾਸ਼ ਪਿੰਡ ਦੇ ਸ਼ਮਸ਼ਾਨਘਾਟ ਵਿਚ ਪਈ ਵੇਖੀ ਤਾਂ ਉਨ੍ਹਾਂ ਨੇ ਸ਼ਮਸ਼ਾਨਘਾਟ ਵਿਚ ਜਾ ਕੇ ਵੇਖਿਆ ਤਾਂ ਹਰਮਨਦੀਪ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਜ਼ਖ਼ਮਾਂ ਦੇ ਕਈ ਨਿਸ਼ਾਨ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਦੁੱਧ ਵੰਡਣ ਜਾ ਰਿਹਾ ਡੇਅਰੀ ਵਰਕਰ ਗੋਲ਼ੀਆਂ ਨਾਲ ਭੁੰਨਿਆ
ਉਨ੍ਹਾਂ ਸ਼ੱਕ ਪ੍ਰਗਟ ਕੀਤਾ ਹੈ ਕਿ ਮ੍ਰਿਤਕ ਹਰਮਨਦੀਪ ਉਰਫ਼ ਹੁਮੂ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਦੇ ਸਰੀਰ ’ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਪੁਲਸ ਚੌਕੀ ਲਾਹਦੜਾ ਵਿਚ ਤਾਇਨਾਤ ਮੁਲਾਜ਼ਮਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਮ੍ਰਿਤਕ ਦੇ ਵਾਰਸ ਦੇ ਬਿਆਨ ਦਰਜ ਕੀਤੇ ਜਾ ਰਹੇ ਸਨ।
ਇਹ ਵੀ ਪੜ੍ਹੋ: Punjab: ਮਹਿਲਾ ਡੀਪੂ ਹੋਲਡਰ 'ਤੇ ਡਿੱਗੀ ਗਾਜ, ਹੋਈ ਸਸਪੈਂਡ, ਕਾਰਨਾਮਾ ਕਰੇਗਾ ਹੈਰਾਨ
ਇਸ ਮਾਮਲੇ ਵਿਚ ਥਾਣਾ ਭੋਗਪੁਰ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਅਰੋੜਾ ਨੇ ਦੱਸਿਆ ਹੈ ਕਿ ਪਿੰਡ ਵਾਲਿਆਂ ਅਨੁਸਾਰ ਹਰਮਨਦੀਪ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ, ਵੀਰਵਾਰ ਦੇਰ ਰਾਤ ਮ੍ਰਿਤਕ ਹਰਮਨਦੀਪ ਉਰਫ਼ ਹੁਮੂ ਪਿੰਡ ਦੇ ਕੁਝ ਘਰਾਂ ਵਿਚ ਨੰਗਾ ਹੋ ਕੇ ਦਾਖ਼ਲ ਹੋਇਆ ਸੀ ਤਾਂ ਲੋਕਾਂ ਵੱਲੋਂ ਇਸ ਨੂੰ ਭਜਾ ਦਿਤਾ ਗਿਆ ਸੀ ਅਤੇ ਸ਼ੁੱਕਰਵਾਰ ਸਵੇਰੇ ਉਸ ਦੀ ਲਾਸ਼ ਮਿਲੀ ਸੀ। ਪੁਲਸ ਵੱਲੋਂ ਫਿਲਹਾਲ ਧਾਰਾ 174 ਤਹਿਤ ਕਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਜੋ ਰਿਪੋਰਟ ਡਾਕਟਰਾਂ ਵੱਲੋਂ ਦਿੱਤੀ ਜਾਵੇਗੀ ਉਸ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਹੁਣ ਦਸਤਾਵੇਜ਼ ਜਮ੍ਹਾ ਕਰਵਾਉਣ ਦਾ ਝੰਜਟ ਖ਼ਤਮ! ਹੋ ਗਿਆ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8