ਚਹੇੜੂ ਰੇਲਵੇ ਸਟੇਸ਼ਨ ਤੋਂ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

Monday, May 06, 2024 - 05:01 PM (IST)

ਚਹੇੜੂ ਰੇਲਵੇ ਸਟੇਸ਼ਨ ਤੋਂ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਜਲੰਧਰ (ਸੋਨੂੰ)- ਫਗਵਾੜਾ-ਜਲੰਧਰ ਰੇਲਵੇ ਟਰੈਕ ਚੇਹੜੂ ਰੇਲਵੇ ਸਟੇਸ਼ਨ 'ਤੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਦੀ ਸੂਚਨਾ ਮੌਕੇ ਉਤੇ ਚਹੇੜੂ ਜੀ.ਆਰ.ਪੀ. ਪੁਲਸ ਵੱਲੋਂ ਫਗਵਾੜਾ ਪੁਲਸ ਨੂੰ ਦਿੱਤੀ ਗਈ।  ਸੂਚਨਾ ਮਿਲਦੇ ਹੀ ਥਾਣਾ ਜੀ. ਆਰ. ਪੀ. ਫਗਵਾੜਾ ਦੇ ਏ. ਐੱਸ. ਆਈ. ਤੁਫੈਲ ਮੁਹੰਮਦ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਰੇਲਵੇ ਸਟੇਸ਼ਨ 'ਤੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਸੀ ਪਰ ਮੌਕੇ 'ਤੇ ਉਸ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਕਾਰਨ ਉਕਤ ਵਿਅਕਤੀ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾਇਆ ਗਿਆ। ਉਕਤ ਵਿਅਕਤੀ ਬਾਰੇ ਕੋਈ ਵੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਤੁਸੀਂ GRP ਪੋਸਟ ਫਗਵਾੜਾ ਨਾਲ ਸੰਪਰਕ ਕਰ ਸਕਦੇ ਹੋ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜੇਗਾ ਤਾਮਿਲਨਾਡੂ ਦਾ ਇਹ ਸਿੱਖ, ਕੀਤਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News