ਪਾਵਰ ਹਾਊਸ ਦੇ ਗੇਟਾਂ ''ਚੋਂ ਮਿਲੀ ਵਿਅਕਤੀ ਦੀ ਲਾਸ਼
Friday, Aug 30, 2024 - 12:23 PM (IST)

ਹਾਜੀਪੁਰ (ਹਰਵਿੰਦਰ ਜੋਸ਼ੀ)-ਮੁਕੇਰੀਆਂ ਹਾਈਡਲ ਦੇ ਪਾਵਰ ਹਾਊਸ ਨੰਬਰ ਦੋ ਦੇ ਗੇਟ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਐੱਸ. ਐੱਚ. ਓ. ਹਾਜੀਪੁਰ ਦੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਮੁਕੇਰੀਆਂ ਹਾਈਡਲ ਦੇ ਪਾਵਰ ਹਾਊਸ ਨੰਬਰ ਦੋ ਦੇ ਗੇਟ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਬਿਜਲੀ ਘਰ ਦੇ ਮੁਲਾਜ਼ਮਾਂ ਨੇ ਸਾਨੂੰ ਸੂਚਨਾ ਦਿੱਤੀ ਤਾਂ ਤੁਰੰਤ ਥਾਣਾ ਹਾਜੀਪੁਰ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਆਪਣੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ।
ਉਨ੍ਹਾਂ ਪਾਵਰ ਹਾਊਸ ਦੇ ਕਰਮਚਾਰੀਆਂ ਦੀ ਮਦਦ ਨਾਲ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢਿਆ। ਵਿਅਕਤੀ ਦੀ ਉਮਰ ਕਰੀਬ 55 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਉਸ ਨੇ ਪੀਲੇ ਰੰਗ ਦਾ ਪਜਾਮਾ ਪਾਇਆ ਹੋਇਆ ਹੈ। ਰਾਕੇਸ਼ ਕੁਮਾਰ ਨੇ ਲਾਸ਼ ਨੂੰ ਗੱਡੀ 'ਚ ਰੱਖ ਕੇ ਆਸ-ਪਾਸ ਦੇ ਪਿੰਡਾਂ 'ਚ ਵਿਚ ਜਾ ਕੇ ਸ਼ਨਾਖਤ ਲਈ ਉੱਦਮ ਕਰਨ ਉਪਰੰਤ 72 ਘੰਟਿਆਂ ਲਈ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ ।
ਇਹ ਵੀ ਪੜ੍ਹੋ- ਨੌਜਵਾਨ 'ਤੇ ਸ਼ਰੇਆਮ ਤੇਜ਼ਧਾਰ ਹਥਿਆਰ ਨਾਲ ਹਮਲਾ, ਵੱਢ ਦਿੱਤਾ ਹੱਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ