ਜਲੰਧਰ ਵਿਖੇ ਕਾਦੀਆਂਵਾਲੀ ਰੋਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Wednesday, Nov 15, 2023 - 02:30 PM (IST)

ਜਲੰਧਰ (ਮਹੇਸ਼)-ਜਲੰਧਰ ਕਮਿਸ਼ਨਰੇਟ ਪੁਲਸ ਦੇ ਥਾਣਾ ਸਦਰ ਜਮਸ਼ੇਰ ਦੀ ਜਲੰਧਰ ਹਾਈਟਸ ਪੁਲਸ ਚੌਂਕੀ ਨੇ ਪਿੰਡ ਕਾਦੀਆਂਵਾਲੀ ਰੋਡ ’ਤੇ ਸਥਿਤ ਹੈਮਲਟਨ ਫਲੈਟ ਨੇੜਿਓਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਚੌਂਕੀ ਮੁਖੀ ਸੁਖਦੇਵ ਸਿੰਘ ਉੱਪਲ ਨੇ ਦੱਸਿਆ ਕਿ ਵਿਆਪਕ ਜਾਂਚ ਤੋਂ ਬਾਅਦ ਵੀ ਅਜੇ ਤੱਕ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਉਸ ਦੀ ਉਮਰ 60 ਤੋਂ 62 ਸਾਲ ਜਾਪਦੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ। ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੋਸਟ ਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਗੋਰਾਇਆ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਗਲੀ-ਸੜੀ ਲਾਸ਼, ਮੰਜ਼ਰ ਵੇਖ ਸਹਿਮੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711