ਪਿੰਡ ਡੀਂਗਰੀਆਂ ਦੇ ਨੌਜਵਾਨ ਦੀ ਮਿਲੀ ਲਾਸ਼

Thursday, Nov 21, 2024 - 07:10 PM (IST)

ਪਿੰਡ ਡੀਂਗਰੀਆਂ ਦੇ ਨੌਜਵਾਨ ਦੀ ਮਿਲੀ ਲਾਸ਼

ਆਦਮਪੁਰ (ਰਣਦੀਪ)- ਪਿੰਡ ਡੀਂਗਰੀਆਂ ਦੇ ਇਕ ਨੌਜਵਾਨ ਦੀ ਖੁਰਦਪੁਰ ਰੇਲਵੇ ਸਟੇਸ਼ਨ ਕੋਲ ਭੇਤਭਰੀ ਹਾਲਤ ’ਚ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ।  ਮੌਕੇ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਨਿਵਾਸੀ ਪਿੰਡ ਡੀਂਗਰੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮਨਜੀਤ ਸਿੰਘ (30) ਮੰਗਲਵਾਰ ਦੁਪਹਿਰ ਨੂੰ ਮੋਟਰਸਾਈਕਲ ’ਤੇ ਘਰੋਂ ਗਿਆ ਤੇ ਰਾਤ ਹੋਣ ’ਤੇ ਵੀ ਵਾਪਸ ਨਹੀਂ ਆਇਆ।

ਦੂਜੇ ਦਿਨ ਬੁੱਧਵਾਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਕੋਲ ਝਾੜੀਆਂ ’ਚ ਕਿਸੇ ਨੌਜਵਾਨ ਦੀ ਲਾਸ਼ ਪਈ ਹੈ। ਜਦ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਲਾਸ਼ ਉਨ੍ਹਾਂ ਦੇ ਬੇਟੇ ਮਨਜੀਤ ਸਿੰਘ ਦੀ ਸੀ। ਮੌਕੇ ’ਤੇ ਪਹੁੰਚੀ ਰੇਲਵੇ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਡੈਮਾਂ 'ਚ ਘਟਿਆ ਪਾਣੀ, BBMB ਨੇ ਜਾਰੀ ਕੀਤੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News