ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ ''ਚ ਫੈਲੀ ਸਨਸਨੀ
Wednesday, Mar 11, 2026 - 05:03 PM (IST)
ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਗਾਂਧੀ ਕੈਂਪ ਨੇੜੇ ਸਥਿਤ ਐੱਫ਼. ਸੀ. ਆਈ. ਗੋਦਾਮ ਦੇ ਪਿਛਲੇ ਹਿੱਸੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਲੋਕਾਂ ਨੇ ਝਾੜੀਆਂ 'ਚ ਇਕ ਨੌਜਵਾਨ ਦੀ ਲਾਸ਼ ਪਈ ਵੇਖੀ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸ਼ਿਬੂ ਪੁੱਤਰ ਅਸ਼ੋਕ ਵਾਸੀ ਗੜ੍ਹਾ ਵਜੋਂ ਹੋਈ ਹੈ। ਸ਼ਿਬੂ ਸ਼ਹਿਰ ਦੇ ਸੰਵਿਧਾਨ ਚੌਕ ਨੇੜੇ ਇਕ ਦੁਕਾਨ 'ਤੇ ਸੀਟ ਕਵਰ ਬਣਾਉਣ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਸ਼ਿਬੂ ਦਾ ਕੁਝ ਸਮਾਂ ਪਹਿਲਾਂ ਆਪਣੇ ਪਰਿਵਾਰ ਨਾਲ ਝਗੜਾ ਹੋਇਆ ਸੀ, ਜਿਸ ਕਾਰਨ ਉਹ ਪਿਛਲੇ 7-8 ਮਹੀਨਿਆਂ ਤੋਂ ਆਪਣੀ ਭੂਆ ਦੀਪਾ ਦੇ ਘਰ ਰਹਿ ਰਿਹਾ ਸੀ। ਹਾਲਾਂਕਿ ਕੁਝ ਸਮਾਂ ਪਹਿਲਾਂ ਸਮਝੌਤਾ ਹੋਣ ਤੋਂ ਬਾਅਦ ਉਹ ਵਾਪਸ ਆਪਣੇ ਘਰ ਰਹਿਣ ਚਲਾ ਗਿਆ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ

ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੁਲਸ ਇਲਾਕੇ ਦੇ ਸੀ. ਸੀ. ਟੀ. ਵੀ. ਫੁਟੇਜ ਅਤੇ ਸ਼ਿਬੂ ਦੇ ਮੋਬਾਇਲ ਕਾਲ ਡਿਟੇਲਜ਼ ਨੂੰ ਵੀ ਖੰਗਾਲ ਰਹੀ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸ਼ਿਬੂ ਗੋਦਾਮ ਦੇ ਪਿੱਛੇ ਝਾੜੀਆਂ ਤੱਕ ਕਿਵੇਂ ਪਹੁੰਚਿਆ ਅਤੇ ਆਖਰੀ ਸਮੇਂ ਉਹ ਕਿਸ ਦੇ ਸੰਪਰਕ ਵਿੱਚ ਸੀ।
ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
