ਨਹਿਰ ਦੇ ਹੈੱਡ ਤੋਂ ਪਾਣੀ ’ਚ ਤੈਰਦੀ ਮਿਲੀ ਲਾਸ਼
Monday, Aug 04, 2025 - 06:28 PM (IST)

ਔੜ/ਚੱਕਦਾਨਾ (ਛਿੰਜੀ ਲੜੋਆ)-ਬਲਾਕ ਔੜ ਦੇ ਪਿੰਡ ਮੀਰਪੁਰ ਲੱਖਾ ਨੇੜੇ ਪੈਂਦੇ ਬਿਸਤ ਦੁਆਬ ਨਹਿਰ ਦੇ ਹੈੱਡ ’ਤੇ ਪਾਣੀ ’ਚ ਤੈਰਦੀ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਇਕ ਰਾਹਗੀਰ ਨੇ ਦੱਸਿਆ ਕਿ ਉਹ ਨਹਿਰ ਦੇ ਨਾਲ ਬਣੀ ਸੜਕ ਤੋਂ ਨਵਾਂਸ਼ਹਿਰ ਵੱਲ ਜਾ ਰਿਹਾ ਸੀ ਕਿ ਉਸ ਨੇ ਬੁਹਾਰਾ ਪੁਲ ਵੱਲੋਂ ਪਾਣੀ ’ਚ ਤੈਰਦੀ ਇਕ ਲਾਸ਼ ਵੇਖੀ ਅਤੇ ਉਸ ਨੇ ਹੋਰ ਲੋਕਾਂ ਦੇ ਨਾਲ-ਨਾਲ ਪੁਲਸ ਥਾਣਾ ਔੜ ਨੂੰ ਸੂਚਿਤ ਕੀਤਾ, ਜਿਸ ਉਪਰੰਤ ਐੱਸ. ਐੱਚ. ਓ. ਮੈਡਮ ਨਰੇਸ਼ ਕੁਮਾਰੀ ਆਪਣੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤਾਂ ਵੇਖਿਆ ਕਿ ਇਕ ਵਿਅਕਤੀ ਦੀ ਲਾਸ਼ ਝਾਲ ਤੋਂ ਡਿੱਗਦੇ ਪਾਣੀ ’ਚ ਤੈਰ ਰਹੀ ਸੀ। ਵਿਅਕਤੀ ਦੀ ਲਾਸ਼ ਨੂੰ ਕਈ ਘੰਟਿਆਂ ਦੀ ਮੁਸ਼ੱਕਤ ਨਾਲ ਪੁਲਸ ਪਾਰਟੀ ਵੱਲੋਂ ਲੋਕਾਂ ਦੀ ਮਦਦ ਨਾਲ ਪਾਣੀ ’ਚੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਵੱਡੀ ਅਪਡੇਟ, ਹਾਈਕੋਰਟ ਨੇ ਦਿੱਤੇ ਹੁਕਮ
ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਨਰੇਸ਼ ਕੁਮਾਰੀ ਨੇ ਦੱਸਿਆ ਕਿ ਇਹ ਲਾਸ਼ ਕਾਫ਼ੀ ਸਮੇਂ ਤੋਂ ਪਾਣੀ ’ਚ ਤੈਰਦੀ ਆ ਰਹੀ ਹੋਣ ਕਰਕੇ ਫੁੱਲ ਗਈ ਹੈ, ਜਿਸ ਦੀ ਪਛਾਣ ਕਰਨਾ ਵੀ ਮੁਸ਼ਕਿਲ ਹੈ। ਉਨ੍ਹ ਦੱਸਿਆ ਕਿ ਮੁੱਢਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਦੇਹ ’ਤੇ ਕੋਈ ਜ਼ਖ਼ਮਾਂ ਦੇ ਨਿਸ਼ਾਨ ਨਹੀਂ ਹਨ ਅਤੇ ਇਸ ਵਿਅਕਤੀ ਦੀ ਮੌਤ ਕਿਵੇਂ ਹੋਈ, ਇਸ ਦੀ ਵੀ ਤਫ਼ਤੀਸ਼ ਨਾਲੋਂ-ਨਾਲ ਜਾਰੀ ਰਹੇਗੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਨਵਾਂਸ਼ਹਿਰ ਦੇ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Alert ਹੋ ਗਿਆ ਜਾਰੀ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਡੈਮ, BBMB ਨੇ ਖੋਲ੍ਹੇ 4 ਫਲੱਡ ਗੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e