ਫਗਵਾੜਾ ਵਿਖੇ ਕੂੜੇ ਦੇ ਢੇਰ ਨੇੜੇ ਝਾੜੀਆਂ ''ਚੋਂ ਮਿਲੀ ਲਾਸ਼

Monday, Oct 05, 2026 - 03:41 PM (IST)

ਫਗਵਾੜਾ ਵਿਖੇ ਕੂੜੇ ਦੇ ਢੇਰ ਨੇੜੇ ਝਾੜੀਆਂ ''ਚੋਂ ਮਿਲੀ ਲਾਸ਼

ਫਗਵਾੜਾ (ਸੋਨੂੰ)- ਥਾਣਾ ਸਿਟੀ ਪੁਲਸ ਨੇ ਫਗਵਾੜਾ ਦੇ ਦੋਸਾਂਝਾ ਰੋਡ 'ਤੇ ਸਥਿਤ ਅਰਬਨ ਅਸਟੇਟ ਕੋਲ ਕੂੜੇ ਦੇ ਢੇਰ ਨੇੜੇ ਝਾੜੀਆਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਘਟਨਾ ਨੂੰ ਲੈ ਕੇ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦੇ ਗੌਰਵ ਨੇ ਦੱਸਿਆ ਕਿ ਉਹ ਕੋਰੀਅਰ ਡਿਲੀਵਰੀ ਦਾ ਕੰਮ ਕਰਦੇ ਹਨ। 

ਦੁਕਾਨਦਾਰ ਮੁਤਾਬਕ ਦੋਸਾਂਝਾ ਰੋਡ 'ਤੇ ਅਰਬਨ ਅਸਟੇਟ ਗੇਟ ਕੋਲ ਕੋਰੀਅਰ ਕੰਪਨੀ ਦਾ ਦਫ਼ਤਰ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਦਫ਼ਤਰ ਦੇ ਬਾਹਰ ਖੜ੍ਹੇ ਸਨ ਤਾਂ ਇਕ ਸਫ਼ਾਈ ਸੇਵਕ ਉਨ੍ਹਾਂ ਕੋਲ ਆਇਆ ਅਤੇ ਦੱਸਿਆ ਕਿ ਜਦੋਂ ਉਹ ਸਫ਼ਾਈ ਕਰ ਰਿਹਾ ਸੀ ਤਾਂ ਉਸ ਨੇ ਝਾੜੀਆਂ 'ਚ ਇਕ ਨੌਜਵਾਨ ਦੀ ਲਾਸ਼ ਵੇਖੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਵੇਖਿਆ ਕਿ ਇਕ ਨੌਜਵਾਨ ਝਾੜੀਆਂ 'ਚ ਪਿਆ ਸੀ। 

ਇਹ ਵੀ ਪੜ੍ਹੋ: ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ ਹੈਰਾਨ

ਗੌਰਵ ਨੇ ਦੱਸਿਆ ਕਿ ਤੁਰੰਤ ਘਟਨਾ ਦੀ ਸੂਚਨਾ ਫਗਵਾੜਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਥਾਣਾ ਸਿਟੀ ਪੁਲਸ ਨੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਲਈ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ ਹੈ। ਪੁਲਸ ਅਧਿਕਾਰੀ ਪਰਮਜੀਤ ਨੇ ਕਿਹਾ ਕਿ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News