ਬਸਤੀ ਬਾਵਾ ਖੇਲ ਨਹਿਰ ਦੇ ਨੇੜੇ ਕੂੜੇ ਦੇ ਡੰਪ ’ਚੋਂ ਮਿਲੀ ਲਾਸ਼, ਫੈਲੀ ਸਨਸਨੀ

10/15/2023 6:19:22 PM

ਜਲੰਧਰ (ਜ.ਬ.)–ਥਾਣਾ ਬਸਤੀ ਬਾਵਾ ਖੇਲ ਨਹਿਰ ਦੇ ਨੇੜੇ ਡੰਪ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜੋਕਿ ਲਗਭਗ 3 ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਹਾਲਾਂਕਿ ਪੁਲਸ ਦੀ ਜਾਂਚ ਵਿਚ ਹੁਣ ਤਕ ਲਾਸ਼ ਦੀ ਪਛਾਣ ਨਹੀਂ ਹੋ ਸਕੀ, ਇਸ ਲਈ ਉਸ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ।

ਐੱਸ. ਐੱਚ. ਓ. ਰਾਜੇਸ਼ ਠਾਕੁਰ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਦੁਪਹਿਰ ਦੇ ਸਮੇਂ ਸੂਚਨਾ ਆਈ ਸੀ ਕਿ ਬਸਤੀ ਬਾਵਾ ਖੇਲ ਨਹਿਰ ਦੇ ਨੇੜੇ ਕੂੜੇ ਦੇ ਡੰਪ ਵਿਚੋਂ ਕਾਫ਼ੀ ਬਦਬੂ ਆ ਰਹੀ ਸੀ, ਜਦੋਂ ਲੋਕਾਂ ਨੇ ਨੇੜੇ ਜਾ ਕੇ ਵੇਖਿਆ ਤਾਂ ਉਥੇ ਗਲ਼ੀ-ਸੜੀ ਲਾਸ਼ ਪਈ ਸੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ, ਜਿੱਥੇ ਉਸ ਨੂੰ 72 ਘੰਟਿਆਂ ਲਈ ਰੱਖਿਆ ਗਿਆ ਹੈ ਤਾਂ ਕਿ ਉਸ ਦੀ ਪਛਾਣ ਹੋ ਸਕੇ। ਮੌਤ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਰਾਏ ਵੀ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ: ਖਰੜ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਵੱਡੇ ਖ਼ੁਲਾਸੇ, ਮੋਬਾਇਲ ਬਣਿਆ ਭਰਾ-ਭਰਜਾਈ ਦੇ ਭਤੀਜੇ ਦੀ ਮੌਤ ਦਾ ਕਾਰਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 
https://play.google.com/store/apps/details?id=com.jagbani&hl=en&pli=1

For IOS:- 
 https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri