ਦਸੂਹਾ ਬੱਸ ਸਟੈਂਡ ਨੇੜੇ ਰੇਲਵੇ ਪੁਲ ਹੇਠੋਂ ਮਿਲੀ ਲਾਸ਼
Saturday, Jul 05, 2025 - 02:25 PM (IST)

ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਜੀ. ਟੀ. ਰੋਡ ‘ਤੇ ਦਸੂਹਾ ਬੱਸ ਸਟੈਂਡ ਨੇੜੇ ਰੇਲਵੇ ਪੁਲ ਹੇਠੋਂ ਇਕ ਲਾਸ਼ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਸੂਹਾ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਮ੍ਰਿਤਕ ਦੇਹ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਹੋਵੇਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਦਸੂਹਾ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਤਾਂ ਜੋ ਉਸ ਦੀ ਪਛਾਣ ਹੋ ਸਕੇ। ਉਕਤ ਵਿਅਕਤੀ ਲਗਭਗ 40 ਸਾਲ ਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e