ਸੂਰਿਆ ਐਨਕਲੇਵ ਲਾਈਨਾਂ ਨੇੜੇ ਏਕਤਾ ਨਗਰ ਦੇ ਹਲਵਾਈ ਦੀ ਮਿਲੀ ਲਾਸ਼, ਲੋਕਾਂ ’ਚ ਦਹਿਸ਼ਤ ਦਾ ਮਾਹੌਲ
Friday, Jan 30, 2026 - 11:32 AM (IST)
ਜਲੰਧਰ (ਮਹੇਸ਼)–ਸੂਰਿਆ ਐਨਕਲੇਵ ਲਾਈਨਾਂ ਨੇੜੇ ਕਿਸੇ ਵਿਅਕਤੀ ਦੀ ਲਾਸ਼ ਪਈ ਹੋਣ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਨੂਪ ਸਿੰਘ ਨਿਵਾਸੀ ਮਕਾਨ ਨੰਬਰ 154 ਏਕਤਾ ਨਗਰ, ਨੇੜੇ ਮੁਹੱਲਾ ਚੌਗਿੱਟੀ, ਥਾਣਾ ਰਾਮਾ ਮੰਡੀ, ਜਲੰਧਰ ਦੇ ਰੂਪ ਵਿਚ ਹੋਈ ਹੈ। ਉਸ ਨੂੰ ਮ੍ਰਿਤਕ ਹਾਲਤ ਵਿਚ ਸੜਕ ਕੰਢੇ ਪਿਆ ਵੇਖ ਕੇ ਆਲੇ-ਦੁਆਲੇ ਰਹਿੰਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ! ਸਕੂਲ-ਕਾਲਜ ਰਹਿਣਗੇ ਬੰਦ
ਜਾਂਚ ਅਧਿਕਾਰੀ ਏ. ਐੱਸ. ਆਈ. ਸੁਰਜੀਤ ਸਿੰਘ ਨੂੰ ਮ੍ਰਿਤਕ ਅਨੂਪ ਸਿੰਘ ਦੇ ਪਿਤਾ ਕਾਲਮ ਸਿੰਘ ਜੋਕਿ ਬਿਜਲੀ ਵਿਭਾਗ ਤੋਂ ਰਿਟਾਇਰ ਹੋਏ ਹਨ, ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਹਲਵਾਈ ਦਾ ਕੰਮ ਕਰਦਾ ਸੀ ਅਤੇ ਨਸ਼ਾ ਕਰਨ ਦਾ ਵੀ ਆਦੀ ਸੀ। ਉਹ ਸ਼ਾਮ 4 ਵਜੇ ਘਰੋਂ ਨਿਕਲਿਆ ਸੀ। ਉਸ ਦੇ ਵਾਪਸ ਘਰ ਨਾ ਆਉਣ ’ਤੇ ਉਸ ਦੀ ਭਾਲ ਕਰ ਰਹੇ ਸਨ।
ਇਹ ਵੀ ਪੜ੍ਹੋ: "ਮੈਨੂੰ ਨਹੀਂ ਪਤਾ ਚੋਣਾਂ ਕਿੱਥੇ ਹੋ ਰਹੀਆਂ, ਮੈਂ ਤਾਂ ਹੁਣ ..." ਹੰਸ ਰਾਜ ਹੰਸ ਦਾ ਸਿਆਸਤ ਬਾਰੇ ਵੱਡਾ ਬਿਆਨ
ਜਾਂਚ ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਵਿਚ ਹੀ ਅਨੂਪ ਸਿੰਘ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ 61 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਝੂਠ! ਖਹਿਰਾ ਨੇ ਕਿਹਾ ਵ੍ਹਾਈਟ ਪੇਪਰ ਕਰੋ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
