ਜਲੰਧਰ ਵਿਖੇ ਨਹਿਰ ’ਚ ਤੈਰਦੀ ਮਿਲੀ ਵਿਅਕਤੀ ਦੀ ਲਾਸ਼ , ਹੱਥ ’ਤੇ ਬੰਨ੍ਹੀ ਹੋਈ ਸੀ ਰੱਖੜੀ
Friday, Aug 15, 2025 - 05:17 PM (IST)

ਜਲੰਧਰ (ਮਹੇਸ਼)-ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਕਪੂਰ ਪਿੰਡ ਦੀ ਨਹਿਰ ਵਿਚ ਇਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਥਾਣਾ ਪਤਾਰਾ ਦੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਪਤਾਰਾ ਦੇ ਏ. ਐੱਸ. ਆਈ. ਬਲਜੀਤ ਸਿੰਘ (ਮੁਨਸ਼ੀ) ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਹੱਥ ’ਤੇ ਰੱਖੜੀ ਬੰਨ੍ਹੀ ਹੋਈ ਸੀ ਅਤੇ ਉਸ ਨੇ ਕੜਾ ਵੀ ਪਾਇਆ ਹੋਇਆ ਸੀ। ਉਸ ਦੀ ਲਾਸ਼ ਪੂਰੀ ਤਰ੍ਹਾਂ ਫੁੱਲੀ ਹੋਈ ਸੀ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਲਾਸ਼ ਪਿਛਲੇ 2-3 ਦਿਨਾਂ ਤੋਂ ਨਹਿਰ ਦੇ ਪਾਣੀ ਵਿਚ ਤੈਰ ਰਹੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ ਨਾਲ ਤਬਾਹੀ! ਦੇਸ਼ ਆਜ਼ਾਦੀ ਦਾ 'ਜਸ਼ਨ' ਮਨਾਉਣ ’ਚ ਰੁਝਿਆ, ਮੰਡ ਨਿਵਾਸੀ 'ਜ਼ਿੰਦਗੀ' ਬਚਾਉਣ ’ਚ
ਪਤਾਰਾ ਪੁਲਸ ਵੱਖ-ਵੱਖ ਪਹਿਲੂਆਂ ਤੋਂ ਲਗਭਗ 45 ਸਾਲ ਦੇ ਮ੍ਰਿਤਕ ਵਿਅਕਤੀ ਦੀ ਪਛਾਣ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤੀ ਹੈ। 72 ਘੰਟਿਆਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ ਹੋਈਆਂ ਬੰਦ! ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e