ਬੱਸ ਸਟੈਂਡ ਦੇ ਪੁਲ ਹੇਠੋਂ ਮਿਲੀ ਵਿਅਕਤੀ ਦੀ ਲਾਸ਼, ਫ਼ੈਲੀ ਸਨਸਨੀ

Monday, Jul 22, 2024 - 10:54 AM (IST)

ਜਲੰਧਰ (ਮਹੇਸ਼)-ਬੱਸ ਸਟੈਂਡ ਦੇ ਗੇਟ ਨੰਬਰ 3 ਦੇ ਸਾਹਮਣੇ ਸਥਿਤ ਪੁਲ ਦੇ ਹੇਠੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ। ਉਕਤ ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਸ ਚੌਂਕੀ ਦੇ ਇੰਚਾਰਜ ਸੁਸ਼ੀਲ ਕੁਮਾਰ ਸ਼ਰਮਾ ਅਤੇ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਬਾਰੇ ਆਲੇ-ਦੁਆਲਿਓਂ ਪੁੱਛਗਿੱਛ ਕੀਤੀ ਗਈ ਪਰ ਉਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਸੀ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸ਼ਨਾਖ਼ਤ ਵਾਸਤੇ ਮੋਰਚਰੀ ’ਚ ਰਖਵਾਇਆ ਗਿਆ ਹੈ। ਉਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਸ ਆਪਣੇ ਪੱਧਰ ’ਤੇ ਵੀ ਮ੍ਰਿਤਕ ਵਿਅਕਤੀ ਦੀ ਸ਼ਨਾਖ਼ਤ ਲਈ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ- ਧੀ ਦੀ 'ਲਵ ਮੈਰਿਜ' ਕਾਰਨ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਧੀ ਦੇ ਸਹੁਰਿਆਂ ਬਾਰੇ ਕੀਤੇ ਵੱਡੇ ਖ਼ੁਲਾਸੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News