ਬੂੰਗਾ ਸਾਹਿਬ ਨੇੜੇ ਭਾਖੜਾ ਨਹਿਰ ''ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Sunday, Jun 28, 2026 - 01:18 PM (IST)
ਰੂਪਨਗਰ/ਕੀਰਤਪੁਰ ਸਾਹਿਬ (ਵਿਜੇ ਸ਼ਰਮਾ)- ਥਾਣਾ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਬੂੰਗਾ ਸਾਹਿਬ ਬੱਸ ਅੱਡੇ ਨਜ਼ਦੀਕ ਤੋਂ ਲੰਘਦੀ ਭਾਖੜਾ ਨਹਿਰ ਦੀ ਪੁਲੀ ਕੰਮ ਸਾਈਫਨ ਨਾਲ ਲੱਗ ਕੇ ਪਾਣੀ ਉੱਪਰ ਤੈਰਦੀ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।ਬੂੰਗਾ ਸਾਹਿਬ ਭਾਖੜਾ ਨਹਿਰ ਦੇ ਸਾਈਫਨ ਨਾਲ ਲੱਗ ਕੇ ਪਾਣੀ ਉੱਪਰ ਤੈਰ ਰਹੀ ਲਾਸ਼ ਬਾਰੇ ਸਥਾਨਕ ਲੋਕਾਂ ਵੱਲੋਂ ਥਾਣਾ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਏ. ਐੱਸ. ਆਈ. ਖੁਸ਼ਹਾਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕਢਵਾਇਆ ਗਿਆ।
ਇਹ ਵੀ ਪੜ੍ਹੋ: ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਸ਼ਨਾਖਤ ਨਹੀਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 40 ਤੋਂ 45 ਸਾਲ ਹੈ, ਜਿਸ ਨੇ ਕੇਸ ਅਤੇ ਦਾੜੀ ਰੱਖੇ ਹੋਏ ਹਨ, ਗਲ ਵਿਚ ਚਾਂਦੀ ਦੀ ਚੇਨੀ ਪਾਈ ਹੋਈ ਹੈ। ਇਕ ਬਾਂਹ ਵਿਚ ਲੋਹੇ ਦਾ ਕੜਾ ਪਹਿਨਿਆ ਹੋਇਆ ਹੈ। ਲਾਸ਼ ਕਰੀਬ ਸੱਤ ਅੱਠ ਦਿਨ ਪੁਰਾਣੀ ਜਾਪਦੀ ਹੈ, ਜੋਕਿ ਭਾਖੜਾ ਨਹਿਰ ਦੇ ਪਾਣੀ ਵਿਚ ਪਿੱਛੋਂ ਤੋਂ ਰੁੜਦੀ ਹੋਈ ਆ ਕੇ ਬੂੰਗਾ ਸਾਹਿਬ ਦੇ ਸਾਈਫਨ ਨਾਲ ਲੱਗੀ ਹੈ। ਲਾਸ਼ ਦੀ ਸ਼ਨਾਖਤ ਨਾ ਹੋਣ ਕਾਰਨ ਪੁਲਸ ਵੱਲੋਂ ਲਾਸ਼ ਨੂੰ ਅਗਲੇ 72 ਘੰਟਿਆਂ ਤੱਕ ਸ਼ਨਾਖਤ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਯਤਨ ਜਾਰੀ ਹਨ।
ਇਹ ਵੀ ਪੜ੍ਹੋ: ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
