ਮਾਹਿਲਪੁਰ ਵਿਖੇ ਪੈਟਰੋਲ ਪੰਪ ਤੋਂ ਨੌਜਵਾਨ ਦੀ ਮਿਲੀ ਲਾਸ਼, ਮਚਿਆ ਹੜਕੰਪ
Monday, Aug 31, 2026 - 02:22 PM (IST)
ਮਾਹਿਲਪੁਰ (ਜਸਵੀਰ)-ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਥਾਣਾ ਮਾਹਿਲਪੁਰ ਨੇੜੇ ਪਿੰਡ ਟੂਟੋਮਜਾਰਾ ਕੋਲ ਬੰਦ ਪਏ ਪੈਟਰੋਲ ਪੰਪ 'ਤੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਥਾਣਾ ਮਾਹਿਲਪੁਰ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ ਨਵਾਂ ਫਾਰਮੂਲਾ
ਥਾਣਾ ਮਾਹਿਲਪੁਰ ਦੀ ਐੱਸ. ਐੱਚ. ਓ. ਰਮਨਦੀਪ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਟੂਟੋਮਜਾਰਾ ਨਜ਼ਦੀਕ ਬੰਦ ਪਏ ਪੈਟਰੋਲ ਪੰਪ 'ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਉਹ ਪੁਲਸ ਟੀਮ ਨਾਲ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਉਥੇ 30-35 ਸਾਲਾ ਨੌਜਵਾਨ ਦੀ ਲਾਸ਼ ਪਈ ਸੀ, ਜਿਸ ਦੇ ਸਰੀਰ 'ਤੇ ਕੋਈ ਵੀ ਜ਼ਖ਼ਮ ਨਹੀਂ ਸੀ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਐੱਸ. ਐੱਚ. ਓ. ਰਮਨਦੀਪ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਪਛਾਣ ਵਾਸਤੇ 72 ਘੰਟੇ ਲਈ ਗੜ੍ਹਸ਼ੰਕਰ ਦੇ ਹਸਪਤਾਲ ਦੀ ਮੋਰਚਰੀ ਵਿਚ ਰੱਖ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
