ਚੱਲਦੀ ਟਰੇਨ ''ਚ ਨੌਜਵਾਨ ਨੂੰ ਇਸ ਹਾਲ ''ਚ ਵੇਖ ਲੋਕਾਂ ਦੇ ਉੱਡੇ ਹੋਸ਼
Monday, Aug 11, 2025 - 01:28 PM (IST)

ਜਲੰਧਰ (ਪੁਨੀਤ)-ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਦੇਹਰਾਦੂਨ ਐਕਸਪ੍ਰੈੱਸ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਨੌਜਵਾਨ ਦੀ ਉਮਰ 22 ਤੋਂ 25 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਜੀ. ਆਰ. ਪੀ. ਦੇ ਏ. ਐੱਸ. ਆਈ. ਤਰਨਜੀਤ ਸਿੰਘ ਨੇ ਦੱਸਿਆ ਕਿ ਕੋਚ ਨੰਬਰ ਐੱਸ-5 ਵਿਚ ਇਕ ਨੌਜਵਾਨ ਦੇ ਬੇਹੋਸ਼ ਹੋਣ ਦੀ ਸੂਚਨਾ ਮਿਲੀ ਸੀ।
ਮੌਕੇ ’ਤੇ ਪਹੁੰਚ ਕੇ ਐਂਬੂਲੈਂਸ 108 ਰਾਹੀਂ ਨੌਜਵਾਨ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e