ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
Thursday, Sep 24, 2026 - 05:42 PM (IST)
ਜਲੰਧਰ (ਪੰਕਜ, ਕੁੰਦਨ)- ਜਲੰਧਰ ਵਿਖੇ ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਆਤਿਸ਼ ਭਾਟੀਆ, ਪੀ. ਪੀ. ਐੱਸ. ਏ. ਸੀ. ਪੀ. ਵੈਸਟ ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੈਦਰ ਕੰਪਲੈਕਸ ਰੋਡ ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ 'ਚ ਇਕ ਲਾਸ਼ ਮਿਲਣ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ। ਸੂਚਨਾ ਮਿਲਦੇ ਹੀ ਲੈਦਰ ਕੰਪਲੈਕਸ ਚੌਂਕੀ ਅਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਮ੍ਰਿਤਕ ਦੀ ਪਛਾਣ ਵਿਕਰਮ (25) ਪੁੱਤਰ ਮਹਿੰਦਰ ਰਾਮ ਵਾਸੀ ਮੁਜ਼ੱਫਰਨਗਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਬੀਤੀ ਰਾਤ ਕਰੀਬ 10 ਵਜੇ ਸ਼ਰਾਬ ਪੀ ਕੇ ਘਰੋਂ ਬਾਹਰ ਗਿਆ ਸੀ। ਅੱਜ ਸਵੇਰੇ ਪਰਿਵਾਰ ਨੂੰ ਉਸ ਦੀ ਮੌਤ ਸਬੰਧੀ ਜਾਣਕਾਰੀ ਮਿਲੀ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
ਪੁਲਸ ਵੱਲੋਂ ਮੌਕੇ ’ਤੇ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੇ ਸਰੀਰ ’ਤੇ ਕਿਸੇ ਤਰ੍ਹਾਂ ਦੇ ਸਪੱਸ਼ਟ ਇੰਜਰੀ ਮਾਰਕਸ ਨਹੀਂ ਪਾਏ ਗਏ। ਹਾਲਾਂਕਿ ਕੰਨ ਦੇ ਪਿੱਛੇ ਹਲਕੀ ਬਲੱਡ ਕਲੋਟਿੰਗ ਨਜ਼ਰ ਆਈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਸੰਭਾਲ ਕੇ ਰੱਖਿਆ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਪੁਲਸ ਵੱਲੋਂ ਘਟਨਾ ਸਬੰਧੀ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
